ਵਕੀਲ ਮਹਿਰੋਂ, ਮੋਗਾ : ਮੇਨ ਬਾਜ਼ਾਰ ਸਥਿਤ ਰੇਲਵੇ ਫਾਟਕ ਨੇੜੇ ਵੀਰਵਾਰ ਸਵੇਰੇ ਜੀਆਰਪੀ ਰੇਲਵੇ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਪੁਲਿਸ ਨੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।

ਜਾਣਕਾਰੀ ਦਿੰਦਿਆਂ ਜੀਆਰਪੀ ਚੌਕੀ ਦੇ ਏਐੱਸਆਈ ਸੁਰਜੀਤ ਸਿੰਘ ਅਤੇ ਗੁਰਦੇਵ ਸਿੰਘ ਨੇ ਦੱਸਿਆ ਕਿ ਮੇਨ ਬਾਜ਼ਾਰ ਰੇਲਵੇ ਫਾਟਕ ਨੇੜੇ ਇਕ ਦਰੱਖਤ ਹੇਠਾਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਮਿਲੀ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਕਰੀਬ 25 ਸਾਲ ਦਾ ਵਿਅਕਤੀ ਮਿ੍ਤਕ ਪਿਆ ਸੀ। ਸਮਾਜ ਸੇਵੀ ਸੰਸਥਾ ਦੇ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੀ ਮਦਦ ਨਾਲ ਲਾਸ਼ ਨੂੰ ਚੁੱਕ ਕੇ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।