ਦਸਮੇਸ਼ ਸਕੂਲ ਬਿਲਾਸਪੁਰ ਦਾ ਨਤੀਜਾ ਰਿਹਾ ਸ਼ਾਨਦਾਰ
ਸਿੱਖਿਆ ਖ਼ੇਤਰ ਦੀ ਨਾਮਵਰ ਸਿੱਖਿਆ
Publish Date: Sat, 21 Mar 2026 03:41 PM (IST)
Updated Date: Sun, 22 Mar 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ: ਸਿੱਖਿਆ ਖ਼ੇਤਰ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਨਾਨ ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ। ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਨਰਸਰੀ ਤੋਂ ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਕਲਾਸ ਦੀਆਂ ਮੈਡੀਕਲ, ਨਾਨ-ਮੈਡੀਕਲ, ਕਾਮਰਸ ਅਤੇ ਆਰਟਸ ਸਟਰੀਮਾਂ ਦਾ ਨਤੀਜਾ ਐਲਾਨਿਆ। ਉਨ੍ਹਾਂ ਦੱਸਿਆ ਕਿ ਸੰਸਥਾ ਅੰਗਰੇਜ਼ੀ ਮੀਡੀਅਮ ਵਿਚ ਮਿਆਰੀ ਸਿੱਖਿਆ ਰਾਹੀਂ ਇਲਾਕੇ ਦੀ ਵੱਡੀ ਸੇਵਾ ਕਰ ਰਹੀ ਹੈ। ਹਰੇਕ ਕਲਾਸ ’ਚੋਂ ਬੱਚਿਆਂ ਨੇ ਸਖ਼ਤ ਮਿਹਨਤ ਰਾਹੀਂ ਫ਼ਸਵੇਂ ਮੁਕਾਬਲੇ ਵਿਚ ਚੰਗੀਆਂ ਪੁਜੀਸ਼ਨਾਂ ਦੁਆਰਾ ਮਾਪਿਆਂ, ਅਧਿਆਪਕਾਂ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਬੱਚਿਆਂ ਦਾ ਐਲਾਨ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਦੀ ਸਲਾਹ ਦਿੱਤੀ। ਸਕੂਲ ਪ੍ਰਬੰਧਕ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਹੋਣਹਾਰ ਵਿਦਿਆਰਥੀਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਕੇ ਜ਼ਿੰਦਗੀ ’ਚ ਉੱਚਾ ਮੁਕਾਮ ਹਾਸਲ ਕਰਨ ਦੀ ਸਲਾਹ ਦਿੱਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਵਾਜ਼ਬ ਫ਼ੀਸ ਤੇ ਕੌਮਾਂਤਰੀ ਪੱਧਰ ਦੀ ਸਿੱਖਿਆ ਦੇਣਾ ਸਾਡੀ ਸੰਸਥਾ ਦਾ ਮਿਸ਼ਨ ਤੇ ਵਿਜ਼ਨ ਹੈ। ਮੈਡਮ ਹਰਪ੍ਰੀਤ ਕੌਰ ਨੇ ਕਾਮਰਸ ਵਿਸ਼ੇ ਦੇ ਬੱਚਿਆਂ ਲਈ ਵੱਖ-ਵੱਖ ਖ਼ੇਤਰਾਂ ’ਚ ਰੁਜ਼ਗਾਰ ਦੇ ਮੌਕਿਆਂ ਤੋਂ ਜਾਣੂੰ ਕਰਵਾਇਆ। ਮੈਡਮ ਸਰਬਜੀਤ ਕੌਰ ਨੇ ਮੈਡੀਕਲ ਖੇਤਰ ਅਤੇ ਮੈਡਮ ਬਲਜੀਤ ਕੌਰ ਨੇ ਨਾਨ-ਮੈਡੀਕਲ ਖੇਤਰ ਵਿਚ ਪ੍ਰਾਪਤ ਹੋਣ ਵਾਲੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ ਸਾਇੰਸ ਸਟਰੀਮ ਦੀ ਸਿੱਖਿਆ ਹਾਸਲ ਕਰਨ ਦੀ ਸਲਾਹ ਦਿੱਤੀ।