ਐੱਸਡੀ ਕਾਲਜ ਫਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ
ਪਿਛਲੇ ਦਿਨੀਂ ਪੰਜਾਬ
Publish Date: Sat, 11 Apr 2026 03:25 PM (IST)
Updated Date: Sun, 12 Apr 2026 04:00 AM (IST)

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ ਜਿਸ ਵਿਚ ਐੱਸਡੀ ਕਾਲਜ ਫਾਰ ਵੋਮੈਨ ਮੋਗਾ ਦੀ ਐੱਮਏ ਪੰਜਾਬੀ ਦੇ ਪਹਿਲੇ ਅਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਸ਼ਾਨਦਾਰ ਨਤੀਜਿਆਂ ਲਈ ਕਾਲਜ ਸਟਾਫ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐੱਮਏ ਪੰਜਾਬੀ ਦੇ ਪਹਿਲੇ ਸਮੈਸਟਰ ਵਿਚ ਸੁਖਵਿੰਦਰ ਕੌਰ ਨੇ 77.5 ਫ਼ੀਸਦੀ 310/400 ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਸੰਦੀਪ ਕੌਰ ਨੇ 73.5 ਫ਼ੀਸਦੀ 293/400 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਨਵਪ੍ਰੀਤ ਕੌਰ ਨੇ 66.25 ਫ਼ੀਸਦੀ 265/400 ਅੰਕ ਹਾਸਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਐੱਮਏ ਦੇ ਤੀਸਰੇ ਸਮੈਸਟਰ ਵਿਚ ਹਰਮਨਦੀਪ ਕੌਰ ਨੇ 78.5 ਫ਼ੀਸਦੀ 314/400 ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਸਥਾਨ, ਅੰਜਲੀ ਨੇ 68 ਫੀ਼ਸਦੀ 272/400 ਅੰਕ ਲੈ ਕੇ ਦੂਜਾ ਸਥਾਨ ਅਤੇ ਰਾਜਵੰਤ ਕੌਰ ਨੇ 65.5 ਫ਼ੀਸਦੀ 262/400 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਅਤੇ ਸਕੱਤਰ ਅਸ਼ੋਕ ਗਰਗ ਨੇ ਸਮੂਹ ਪ੍ਰਬੰਧਕੀ ਕਮੇਟੀ ਵੱਲੋਂ ਪੀਜੀ ਪੰਜਾਬੀ ਵਿਭਾਗ ਦੇ ਟੀਚਰਜ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਸੁਨਿਹਰੇ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਂਵਾ ਦਿੱਤੀਆਂ। ਇਸ ਮੌਕੇ ਪੀਜੀ ਪੰਜਾਬੀ ਵਿਭਾਗ ਦੇ ਮੁਖੀ ਡਾ. ਪਲਵਿੰਦਰ ਕੌਰ, ਸਹਾਇਕ ਪ੍ਰੋਫ਼ੈਸਰ ਰਮਨਪ੍ਰੀਤ ਕੌਰ ਅਤੇ ਸਹਾਇਕ ਪ੍ਰੋਫ਼ੈਸਰ ਊਸ਼ਾ ਹਾਜ਼ਰ ਸਨ।