Punjab news ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਨੂੰ ਸਮੇਂ ਦੇ ਹਾਕਮਾਂ ਨੇ ਬੇਰੁਜ਼ਗਾਰੀ ਦੇ ਪਿੰਜਰੇ 'ਚ ਬੰਦ ਕਰਕੇ ਰੱਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਹੱਕਾਂ ਦੀ ਆਵਾਜ ਨਾ ਬਣ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਹਾਜਰੀਨ ਨੂੰ ਸੰਬੋਧਨ ਦੌਰਾਨ ਕੀਤਾ। ਉਹ ਅੱਜ ਮੋਗਾ ਮੋਗਾ ਵਿਖੇ ਸਥਾਨਕ ਚੋਣਾਂ ਦੌਰਾਨ ਆਪ ਪਾਰਟੀ ਦੇ ਜਿੱਤੇ ਤੇ ਚੋਣ ਲੜੇ ਉਮੀਦਵਾਰਾਂ ਨਾਲ ਮੀਟਿੰਗ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਨਾਲ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਤੇ ਰਾਘਵ ਚੱਢਾ ਵੀ ਹਾਜ਼ਰ ਸਨ।

ਉਨ੍ਹਾਂ ਚੋਣ ਲੜੇ ਉਮੀਦਵਾਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਅਗਲੀਆਂ ਚੋਣਾਂ ਤਕੜੇ ਹੋ ਕਿ ਲੜੀਏ ਤੇ ਸਰਮਾਏਦਾਰਾਂ ਨੂੰ ਹਰਾ ਸਕੀਏ। ਇਸ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਚ ਆਪ ਦੇ ਜੁਝਾਰੂ ਲੋਕਾਂ ਨੇ ਸਰਕਾਰੀ ਲੁੱਟ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਸਥਾਨਕ ਸਰਕਾਰਕਾਂ ਦੀਆਂ ਚੋਣਾ ਲੜੀਆਂ ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਚੋਣਾਂ ਦੌਰਾਨ ਕਾਂਗਰਸ ਨੇ ਉਹ ਸਭ ਕੁਝ ਕੀਤਾ ਜੋ ਉਨ੍ਹਾਂ ਗੁੰਡਾਗਰਦੀ ਕਰਕੇ ਕਰਨਾ ਚਾਹੁੰਦੀ ਸੀ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ 2022 ਦੀਆਂ ਚੋਣਾਂ ਦਿੱਲੀ 'ਚ ਕੀਤੇ ਵਿਕਾਸ ਕਾਰਜਾਂ 'ਤੇ ਲੜਾਂਗੀ ਤੇ ਜਿੱਤ ਪ੍ਰਾਪਤ ਕਰੇਗੀ।

Posted By: Sarabjeet Kaur