ਕੈਪਸ਼ਨ : ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ।

ਨੰਬਰ : 17 ਮੋਗਾ 11 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਅਭੀਵਿਅਕਤੀ ਫਾਊਂਡੇਸ਼ਨ ਵੱਲੋਂ ਰਾਸ਼ਟਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਾਗਰੂਕਤਾ ਵਾਹਨ ਨੂੰ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਹੜੀ ਕਿ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਪਰਾਲੀ ਨਾ ਜਲਾਉਣ ਲਈ ਜਾਗਰੂਕ ਕਰੇਗੀ। ਇਸ ਦੌਰਾਨ ਉਨ੍ਹਾਂ ਨੇ ਇਸ ਪਰਾਲੀ ਬਚਾਓ ਫਸਲ ਵਧਾਓ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਸਮੇਂ ਦੀ ਜ਼ਰੂਰਤ ਦੱਸਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦੀ ਗੱਲ ਕੀਤੀ। ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਹਵਾ ਪਾਣੀ ਅਤੇ ਧਰਤੀ ਨੂੰ ਬਚਾਉਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਨੂੰ ਸਫਲ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਡੀ.ਡੀ.ਐਮ. ਨਾਬਾਰਡ ਰਾਸ਼ੀਦ ਲੇਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੈਸ਼ਨਲ ਅੱਡੈਪਟੇਸ਼ਨ ਫੰਡ ਫਾਰ ਕਲਾਈਮੇਟ ਚੇਜ ਦੇ ਤਹਿਤ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਸਬੰਧੀ ਜਾਗਰੂਕਤਾ ਪ੍ਰਰੋਗਰਾਮ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾ ਨੂੰ ਪਰਾਲੀ ਨਾ ਜਲਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਮੋਗਾ ਵਿੱਚ 120 ਕਲੱਟਸਟਰਾਂ ਵਿੱਚ ਪਰਾਲੀ ਸੁਰੱਖਿਆ ਅਭਿਆਨ ਤਹਿਤ ਪਰਾਲੀ ਬਚਾਓ ਫਸਲ ਵਧਾਓ ਪ੍ਰਰੋਗਰਾਮ ਕੀਤੇ ਜਾ ਰਹੇ ਹਨ ਤੇ ਇਸੇ ਅਭਿਆਨ ਤਹਿਤ ਸੰਸਥਾ ਵੱਲੋਂ ਮੋਗਾ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।