- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨੰਦ ਈਸ਼ਵਰ ਦਰਬਾਰ ਨਾਨਕਸ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ : ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ਅਤੇ ਬਾਬਾ ਗੁਰਬਖ਼ਸ਼ ਸਿੰਘ ਦੀ ਅਗਵਾਈ ਹੇਠ ਇਕੋਤਰੀ ਸਮਾਗਮਾਂ ਦੀ ਆਰੰਭਤਾ ਹੋਈ, ਅਰਦਾਸ ਕਰਨ ਉਪਰੰਤ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਨੇ ਵੱਡੀ ਗਿਣਤੀ ’ਚ ਇਕੱਤਰ ਹੋਈਆਂ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਜਿੱਥੇ ਸਭ ਧਰਮਾਂ ਦਾ ਸਤਿਕਾਰ ਕਰਨ, ਵਾਹਿਗੁਰੂ ਦਾ ਜਾਪੁ ਕਰਨ, ਗੁਰੂ ਵਾਲੇ ਬਨਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਗੁਰ ਦੇ ਲੜ੍ਹ ਲੱਗ ਕੇ ਗੁਰੂ ਘਰਾਂ ’ਚ ਸੇਵਾ ਕਰਨ ਨਾਲ ਸਭ ਦੁੱਖ ਦੂਰ ਹੋ ਜਾਂਦੇ ਹਨ। ਇਸ ਸਮੇਂ ਬਾਬਾ ਗੁਰਬਖ਼ਸ਼ ਸਿੰਘ ਨੇ ਆਪਣੀ ਰਸਨਾ ਰਾਹੀਂ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ, ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਨੇ ਵੀ ਸ਼ਬਦ ਕੀਰਤਨ ਰਾਹੀਂ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜੀ ਵਲੋਂ ਕੀਤੇ ਜਾ ਰਹੇ ਸਿੱਖੀ ਦੇ ਪ੍ਰਚਾਰ ਦੀ ਭਰਪੂਰ ਸ਼ਲਾਘਾ ਕੀਤੀ। ਸਟੇਜ ਦਾ ਸੰਚਾਲਨ ਬਾਖੂਬੀ ਨਿਭਾਉਦਿਆਂ ਭਾਈ ਸੱਤਪਾਲ ਸਿੰਘ ਨੇ ਅਨੰਦ ਈਸ਼ਵਰ ਦਰਬਾਰ ਠਾਠ ’ਚ ਚੱਲ ਰਹੇ ਧਾਰਮਿਕ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਦੱੱਸਿਆ ਕਿ 28 ਜੂਨ ਤੋਂ ਲੈ ਕੇ 28 ਜੁਲਾਈ ਤੱਕ ਸਰਬੱਤ ਦੇ ਭਲੇ ਲਈ ਅਖੰਡ ਪਾਠਾਂ ਦੀਆਂ ਇਕੋਤਰੀਆਂ ਦੇ ਸਮਾਗਮ ਕਰਵਾਏ ਜਾ ਰਹੇ ਹਨ, ਉਨ੍ਹਾਂ ਦੱਸਿਆ ਕਿ 28 ਜੂਨ ਦਿਨ ਐਤਵਾਰ ਨੂੰ ਅਖੰਡ ਪਾਠਾਂ ਦੀਆਂ ਲੜ੍ਹੀਆਂ ਦੀ ਆਰੰਭਤਾ ਕੀਤੀ ਗਈ ਹੈ ਅਤੇ 28 ਜੁਲਾਈ ਦਿਨ ਮੰਗਲਵਾਰ ਨੂੰ ਸੰਪੂਰਨ ਸਮਾਪਤੀ ਹੋਵੇਗੀ, ਇਸ ਦੌਰਾਨ 5, 12, 19 ਅਤੇ 26 ਜੁਲਾਈ (ਚਾਰੇ ਐਤਵਾਰਾਂ) ਨੂੰ ਸਵੇਰ 9 ਤੋਂ 1 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਵੇਗਾ ਜਿਸ ਵਿੱਚ ਬੱਧਨੀ ਕਲਾਂ ਵਾਲੇ ਮਹਾਂਪੁਰਖ ਬਾਬਾ ਜ਼ੋਰਾ ਸਿੰਘ ਜਿੱਥੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨਗੇ ਉੱਥੇ ਹੀ ਬਾਬਾ ਗੁਰਬਖ਼ਸ਼ ਸਿੰਘ ਤੋਂ ਇਲਾਵਾ ਸ੍ਰੀ ਅੰਮ੍ਰਿਤਸਰ, ਨਾਨਕਸਰ, ਹੋਰਨਾਂ ਠਾਠਾਂ, ਸੰਪਰਦਾਇ ਤੋਂ ਪਹੁੰਚੇ ਹੋਏ ਸੰਤ ਮਹਾਪੁਰਸ਼ਾਂ ਵੀ ਕਥਾ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਗਵਾਉਣਗੇ। ਇਸ ਤੋਂ ਇਲਾਵਾ 14 ਜੁਲਾਈ ਦਿਨ ਮੰਗਲਵਾਰ ਨੂੰ ਮੱਸਿਆ ਵਾਲੇ ਦਿਨ ਵੀ ਵਿਸ਼ੇਸ਼ ਤੌਰ ’ਤੇ ਦੀਵਾਨ ਸਜਾਇਆ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਇੰਨ੍ਹਾਂ ਧਾਰਮਿਕ ਸਮਾਗਮਾਂ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਸਮੇਂ ਪਹੁੰਚੇ ਸੰਤਾਂ ਮਹਾਂਪੁਰਸ਼ਾਂ, ਵਿਦਵਾਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਬਾਬਾ ਜ਼ੋਰਾ ਸਿੰਘ, ਬਾਬਾ ਗੁਰਬਖ਼ਸ਼ ਸਿੰਘ ਅਤੇ ਬਾਬਾ ਜਗਤਾਰ ਸਿੰਘ ਨੇ ਸਿਰੋਪਾਓ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਜਗਤਾਰ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ, ਭਾਈ ਜਰਨੈਲ ਸਿੰਘ, ਮੇਜਰ ਸਿੰਘ ਢਿੱਲੋ ਮੈਂਬਰ ਐੱਸਜੀਪੀਸੀ ਰਾਮਪੁਰਾਫੂਲ, ਜਰਨੈਲ ਸਿੰਘ ਜੱਜ ਫਿਰੋਜ਼ਪੁਰ, ਬਾਬਾ ਰਜਨੀਸ਼ ਸਿੰਘ ਨੱਥੂਮਾਜ਼ਰਾ, ਪ੍ਰੋ. ਜਗਰੂਪ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੱਚਖੰਡ ਸ੍ਰੀ ਹਰੰਮਦਰ ਸਾਹਿਬ ਤੋਂ ਇੰਚਾਰਜ ਪੰਜ ਪਿਆਰੇ ਸਹਿਬਾਨ,ਭਾਈ ਦਿਲਬਾਗ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਜਗਤਾਰ ਸਿੰਘ ਵੰਡਾਲੀ, ਮੁਖਤਿਆਰ ਸਿੰਘ ਵਿਰਦੀ ਲੁਧਿਆਣਾ, ਹਰਜੀਤ ਸਿੰਘ ਅੰਮ੍ਰਿਤਸਰ, ਸੁਖਜੀਤ ਸਿੰਘ, ਇਕਬਾਲ ਸਿੰਘ ਹੀਰਾ, ਨਿਰਮਲ ਸਿੰਘ ਖੰਨਾ, ਜਸਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਟਿੱਕਾ, ਮਨਜਿੰਦਰ ਸਿੰਘ ਰਾਜਗੜ੍ਹ, ਬੰਟੀ ਮੋਗਾ, ਡਾ. ਅਵਤਾਰ ਸਿੰਘ ਦੇਵਗਣ, ਅਮਨਦੀਪ ਸਿੰਘ ਦੀਪ, ਲਖਵੀਰ ਸਿੰਘ ਰੱਤੀ ਰੋੜੀ, ਗੁਰਜੀਤ ਸਿੰਘ ਕਾਲਾ, ਦਰਸ਼ਨ ਸਿੰਘ ਮੋਗਾ, ਸਤਿੰਦਰ ਸਿੰਘ ਮੋਗਾ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।