- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਸੰਯੁਕਤ ਕਿਸਾਨ ਹੜਤਾਲ ਦੀ ਤਿਆਰੀ ਸਬੰਧੀ ਕੀਤੀ ਲਾਮਬੰਦੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਮੋਗਾ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ, ਟਰੇਡ ਯੂਨੀਅਨਾਂ, ਮਜ਼ਦੂਰ, ਮੁਲਾਜ਼ਮ, ਨੌਜਵਾਨ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕੁਲਵੰਤ ਸਿੰਘ ਟੀਐੱਸਯੂ ਸਰਕਲ ਪ੍ਰਧਾਨ, ਲਵਪ੍ਰੀਤ ਸਿੰਘ ਬਿਜਲੀ ਬੋਰਡ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਬੀਕੇਯੂ ਲੱਖੋਵਾਲ, ਬਲੌਰ ਸਿੰਘ ਬੀਕੇਯੂ ਏਕਤਾ ਉਗਰਾਹਾਂ ਵਿੱਤ ਸਕੱਤਰ, ਗੁਰਭੇਜ ਸਿੰਘ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗੁਰਬੀਰ ਸਿੰਘ ਜ਼ਿਲ੍ਹਾ ਸੈਕਟਰੀ, ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਸਵਰਨ ਸਿੰਘ ਔਲਖ ਪ੍ਰਧਾਨ ਟੀਐੱਸਯੂ, ਜਗਤਾਰ ਸਿੰਘ ਪ੍ਰਧਾਨ ਡਿਵੀਜ਼ਨ ਕੋਟਕਪੂਰਾ ਪੀਐੱਸਈਬੀ, ਮੇਜਰ ਸਿੰਘ ਕਾਲੇਕੇ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨਿੱਜੀਕਰਨ ਅ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਜਿਵੇਂ ਬਿਜ਼ਲੀ ਸੋਧ ਬਿੱਲ, ਬੀਜ਼ ਬਿੱਲ, ਮੁਕਤ ਵਪਾਰ ਸਮਝੌਤਾ, ਚਾਰ ਲੇਬਰ ਕੋਡਜ਼, ਮਗਨਰੇਗਾ ਦੀ ਥਾਂ ਨਵਾਂ ਲਿਆਂਦਾ ਮਜ਼ਦੂਰ ਵਿਰੋਧੀ ਜੀ ਰਾਮ ਜੀ ਕਾਨੂੰਨ, ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਆਦਿ ਦੇ ਮਸਲਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ’ਤੇ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ 11 ਫ਼ਰਵਰੀ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਹੋਇਆ ਹੈ ਇਹ ਮੁਹਿੰਮ ਪਿੰਡ ਪੱਧਰ ਤੱਕ ਜਾਰੀ ਰੱਖਾਂਗੇ। 12 ਫ਼ਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਕੀਤੀ ਜਾ ਰਹੀ ਹੜਤਾਲ ਵਿਚ ਮੋਗਾ ਮੁੱਖ ਚੌਂਕ ਵਿਚ ਅਤੇ ਬਾਘਾਪੁਰਾਣਾ ਡਿਵੀਜ਼ਨ ਅੱਗੇ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ। ਮੀਟਿੰਗ ਵਿਚ 12 ਫ਼ਰਵਰੀ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਐੱਸਕੇਐੱਮ ਜ਼ਿਲ੍ਹਾ ਮੋਗਾ ਅਤੇ ਟਰੇਡ ਯੂਨੀਅਨ ਵੱਲੋਂ ਠੋਸ ਵਿਉਂਤਬੰਦੀ ਕੀਤੀ ਗਈ। ਜੋ ਸੰਯੁਕਤ ਕਿਸਾਨ ਮੋਰਚਾ ਨੇ ਆਦੇਸ਼ ਕੀਤੇ ਹਨ ਕਿ ਪੰਜਾਬ ਸਰਕਾਰ ਨੇ ਅੱਜ ਤੱਕ ਬਿਜ਼ਲੀ ਸੋਧ ਬਿੱਲ ਦੇ ਖ਼ਿਲਾਫ ਬਿਆਨ ਤੱਕ ਨਹੀਂ ਦਿੱਤਾ ਸਗੋਂ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ, ਮਜ਼ਦੂਰਾਂ ਮੁਲਾਜ਼ਮਾਂ ਦੇ ਘੋਲਾਂ ਦੀ ਅਣਦੇਖੀ ਕਰਨ ਅਤੇ ਸੰਘਰਸ਼ੀ ਲੋਕਾਂ ’ਤੇ ਜਬਰ ਕਰਨ ਦੇ ਰਾਹ ਪਈ ਹੋਈ ਹੈ। ਇਸ ਲਈ ਮੋਗਾ ਜ਼ਿਲ੍ਹੇ ਵਿਚ 22 ਫ਼ਰਵਰੀ ਨੂੰ ਆਮ ਆਦਮੀ ਪਾਰਟੀ ਦੇ ਐੱਮਐੱਲਏ ਡਾ. ਅਮਨਦੀਪ ਕੌਰ ਅਰੋੜਾ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਘਰ ਅੱਗੇ ਅਜੀਤਵਾਲ 11 ਵਜੇ ਤੋਂ 3 ਵਜੇ ਤੱਕ ਧਰਨੇ ਦਿੱਤੇ ਜਾਣਗੇ। ਇਸ ਮੌਕੇ ਪ੍ਰਕਾਸ਼ ਸਿੰਘ ਦਫ਼ਤਰ ਇੰਚਾਰਜ ਲੱਖੋਵਾਲ, ਬਲਦੇਵ ਸਿੰਘ ਲੱਖੋਵਾਲ, ਪਿਆਰਾ ਸਿੰਘ ਲੱਖੋਵਾਲ, ਮੇਜਰ ਸਿੰਘ ਰਾਏ ਆਲ ਇੰਡੀਆ, ਲਵਪ੍ਰੀਤ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ ਭੇਖਾ ਕਿਰਤੀ ਕਿਸਾਨ ਯੂਨੀਅਨ, ਗੁਰਮੀਤ ਸਿੰਘ ਭੇਖਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਮਹਿਣਾ, ਬਲਤੇਜ ਸਿੰਘ ਟੀਐੱਸਯੂ ਆਦਿ ਅਲੱਗ ਅਲੱਗ ਯੂਨੀਅਨ ਦੇ ਆਗੂ ਹਾਜ਼ਰ ਸਨ।