- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਆਪ ਸਰਕਾਰ ਹਰ ਫਰੰਟ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਆਪ ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ ਅਤੇ ਪੰਜਾਬ ਵਿਚ ਗੁੰਡਾਰਾਜ ਚੱਲ ਰਿਹਾ ਹੈ ਅਤੇ ਕੋਈ ਵੀ ਦਿਨ ਐਸਾ ਨਹੀਂ ਕਿ ਪੰਜਾਬ ਵਿਚ ਗੋਲੀਆਂ ਨਾਂ ਚੱਲੀਆਂ ਹੋਣ ਅਤੇ ਸਰਕਾਰ ਦੇ ਹੱਥੋਂ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ ਹੋ ਗਈ ਹੈ ਅਤੇ ਅਜੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਮਲਾ ਸੁਲਝਿਆ ਨਹੀਂ ਤੇ ਮੋਗਾ ਵਿਚ ਸ਼ਰ੍ਹੇਆਮ ਚਚੇਰੇ ਭਰਾ ਗੋਲੀਆਂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤੇ ਜਿਸ ਨਾਲ ਇਹ ਸਾਬਤ ਹੋ ਗਿਆ ਹੈ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਐਨੇ ਵਧ ਗਏ ਹਨ ਕਿ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ। ਇਹ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਾਬਕਾ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਕ ਪਾਸੇ ਸਾਡੇ ਨੌਜਵਾਨ ਸ਼ਰੇਆਮ ਤਾੜ ਤਾੜ ਗੋਲੀਆਂ ਚਲਾ ਕੇ ਮਾਰੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਚਿੱਟੇ ਨਸ਼ੇ ਅਤੇ ਨਸ਼ੀਲੀਆਂ ਗੋਲੀਆਂ ਨਾਲ ਸਾਡੇ ਨੌਜਵਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਅਖਵਾਉਣ ਵਾਲੀ ਅਖੌਤੀ ਆਪ ਸਰਕਾਰ ਸਮੇਂ ਸੂਬੇ ਵਿਚ ਨਸ਼ਾ ਖਾਸ ਕਰਕੇ ਚਿੱਟਾ ਨਸ਼ਾ ਐਨਾ ਵਧ ਗਿਆ ਹੈ ਜੋ ਸਾਡੀ ਨੌਜਵਾਨੀ ਨੂੰ ਬੁਰੀ ਤਰ੍ਹਾਂ ਜਕੜ ਰਿਹਾ ਹੈ ਅਤੇ ਸਰਕਾਰ ਯੁੱਧ ਨਸਿਆਂ ਵਿਰੁੱਧ ਮੁਹਿੰਮ ਚਲਾਕੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਢਿੰਡੋਰਾ ਪਿੱਟ ਰਹੀ ਹੈ ਜਦਕਿ ਸੂਰਤੇ ਹਾਲ ਅੱਜ ਪੰਜਾਬ ਦੇ ਹਾਲਾਤ ਸਭ ਦੇ ਸਾਹਮਣੇ ਹਨ। ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਸੂਬੇ ਵਿਚ ਭਾਜਪਾ ਦੀ ਸਰਕਾਰ ਲਿਆਉਣੀ ਬੇਹੱਦ ਲਾਜ਼ਮੀ ਹੈ ਕਿਉਂਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਤਰਸਯੋਗ ਹਾਲਤ ਤੋਂ ਵੱਡੀ ਚਿੰਤਾ ਵਿਚ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਭਾਜਪਾ ਦਾ ਸਾਥ ਦੇਕੇ ਕਾਮਯਾਬ ਕਰਨਗੇ ਤੇ ਪੰਜਾਬ ਨੂੰ ਪਹਿਲ ਦੇ ਆਧਾਰ ’ਤੇ ਨਸ਼ਾ ਮੁਕਤ ਤੇ ਗੁੰਡਾਗਰਦੀ ਤੋਂ ਨਿਜ਼ਾਤ ਦਿਵਾਈ ਜਾਵੇਗੀ।