ਸਵਰਨ ਗੁਲਾਟੀ, ਮੋਗਾ : ਜ਼ਿਲ੍ਹੇ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਚੋਰਾਂ ਵੱਲੋਂ ਰੋਜ਼ਾਨਾ ਹੀ ਜ਼ਿਲ੍ਹੇ ਵਿਚ ਕਿਤੇ ਨਾ ਕਿਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਚੋਰਾਂ ਨੇ ਥਾਣਾ ਸਿਟੀ ਇਕ ਅਧੀਨ ਪੈਂਦੇ ਇਲਾਕੇ 'ਚ ਇਕ ਟਾਇਰਾਂ ਦੀ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਨਵੇਂ ਅਤੇ ਪੁਰਾਣੇ ਟਾਇਰਾਂ ਸਮੇਤ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਪੁਲਿਸ ਵੱਲੋਂ ਦੁਕਾਨ ਮਾਲਕ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਇਕ ਦੇ ਹੌਲਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਸ਼ਰਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਸ ਦੀ ਕੋਟਕਪੂਰਾ ਬਾਈਪਾਸ ਨਜ਼ਦੀਕ ਭੁੱਲਰ ਟਾਇਰ ਹਾਊਸ ਨਾਂ ਦੀ ਟਾਇਰਾਂ ਦੀ ਦੁਕਾਨ ਹੈ। ਉਨ੍ਹਾਂ ਕਿਹਾ ਕਿ 23-24 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ਵਿਚੋਂ ਨਵੇਂ ਅਤੇ ਪੁਰਾਣੇ ਟਾਇਰ (ਕਾਰ ਅਤੇ ਮੋਟਰਸਾਈਕਲ ਦੇ), ਟੂਲਬਾਕਸ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਉਹ ਚੋਰਾਂ ਦੀ ਲਗਾਤਾਰ ਭਾਲ ਕਰਦਾ ਰਿਹਾ ਪੰ੍ਤੂ ਉਨ੍ਹਾਂ ਦਾ ਕੁੱਝ ਪਤਾ ਨਹੀ ਲੱਗਾ। ਪੁਲਿਸ ਨੇ ਪੀੜਤ ਦੁਕਾਨਦਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।