ਗੋਲ਼ੀਆਂ ਦੀ ਤਾੜ-ਤਾੜ ਨਾਲ ਦਹਿਲਿਆ ਪੰਜਾਬ ਦਾ ਇਹ ਜ਼ਿਲ੍ਹਾ, ਘਰੋਂ ਕੰਮ 'ਤੇ ਜਾਣ ਲਈ ਨਿਕਲੇ ਨੌਜਵਾਨ 'ਤੇ ਕੀਤੇ ਫਾਇਰ , ਮੌਤ
ਇਸ ਘਟਨਾ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਆਪਣੀ ਕਾਰ 'ਤੇ ਸਵਾਰ ਹੋ ਕੇ ਮੋਗਾ ਵਿਖੇ ਆਪਣੀ ਡਿਊਟੀ 'ਤੇ ਜਾਣ ਲਈ ਘਰੋਂ ਨਿਕਲਿਆ ਸੀ।
Publish Date: Sat, 03 Jan 2026 09:12 AM (IST)
Updated Date: Sat, 03 Jan 2026 09:18 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ: ਪੰਜਾਬ 'ਚ ਅੱਜ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਇਕ ਨੌਜਵਾਨ ਦਾ ਤੜਕਸਾਰ ਹਮਲਾਵਰਾਂ ਵੱਲੋਂ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਆਪਣੀ ਕਾਰ 'ਤੇ ਸਵਾਰ ਹੋ ਕੇ ਮੋਗਾ ਵਿਖੇ ਆਪਣੀ ਡਿਊਟੀ 'ਤੇ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ 'ਚ ਸ਼ਰੇਆਮ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਿਚ ਵਾਪਰੀ ਇਸ ਵਾਰਦਾਤ ਨਾਲ ਦਹਿਸ਼ਤ ਪੈਦਾ ਹੋ ਗਈ। ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।