- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਡੀਆਨ ਫੈੱਡਰੇਸ਼ਨ ਆਫ਼ ਟ੍ਰੇਡ ਯੂਨੀਅਨਜ਼

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਇੰਡੀਆਨ ਫੈੱਡਰੇਸ਼ਨ ਆਫ਼ ਟ੍ਰੇਡ ਯੂਨੀਅਨਜ਼ (ਇਫਟੂ) ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ ਮੋਗਾ ਵਿਖੇ ਹੋਈ। ਮੀਟਿੰਗ ਵਿਚ 26 ਸਤੰਬਰ ਨੂੰ ਦਾਣਾ ਮੰਡੀ ਮੋਗਾ ਵਿਖੇ ਹੋਣ ਵਾਲੀ ਭਾਜਪਾ-ਆਰਐੱਸਐੱਸ ਦੀਆਂ ਫ਼ਾਸ਼ੀਵਾਦੀ ਨੀਤੀਆਂ ਵਿਰੁੱਧ ਰੈਲੀ ਵਿਚ ਹਜ਼ਾਰਾਂ ਮਜ਼ਦੂਰਾਂ ਦੀ ਸ਼ਮੂਲੀਅਤ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਅਤੇ ਸੂਬਾਈ ਪ੍ਰੈੱਸ ਸਕੱਤਰ ਜਸਬੀਰ ਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੇਂਦਰੀਕਰਨ, ਨਿੱਜੀਕਰਨ ਅਤੇ ਕਾਰਪੋਰੇਟ ਪੱਖੀ ਨੀਤੀਆਂ ਸੂਬਿਆਂ ਦੇ ਅਧਿਕਾਰਾਂ, ਜਮਹੂਰੀਅਤ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰ ਰਹੀਆਂ ਹਨ। ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਡੈਮ ਸੇਫ਼ਟੀ ਐਕਟ ਅਤੇ ਸੂਬੇ ਦੇ ਵਿੱਤੀ ਅਧਿਕਾਰਾਂ ਨਾਲ ਸਬੰਧਤ ਮਸਲਿਆਂ ਦਾ ਹੱਲ ਪੰਜਾਬ ਦੇ ਹੱਕਾਂ ਅਨੁਸਾਰ ਕੀਤਾ ਜਾਵੇ। ਆਗੂਆਂ ਨੇ ਪੰਜਾਬ ਦੇ ਪਾਣੀਆਂ ਦਾ ਸਥਾਈ ਹੱਲ, ਚੰਡੀਗੜ੍ਹ ਪੰਜਾਬ ਨੂੰ ਦੇਣ, ਡੈਮ ਸੇਫ਼ਟੀ ਐਕਟ ਰੱਦ ਕਰਨ, ਕਿਸਾਨਾਂ ਨੂੰ ਕਾਨੂੰਨੀ ਐੱਮਐੱਸਪੀ, ਨੌਜਵਾਨਾਂ ਲਈ ਰੁਜ਼ਗਾਰ, ਨਸ਼ਿਆਂ ’ਤੇ ਰੋਕ ਅਤੇ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਦੀ ਸੁਰੱਖਿਆ ਦੀਆਂ ਮੰਗਾਂ ਉਭਾਰੀਆਂ। ਉਨ੍ਹਾਂ ਚਾਰ ਲੇਬਰ ਕੋਡ ਰੱਦ ਕਰਨ, ਠੇਕਾ ਕਾਮਿਆਂ ਨੂੰ ਪੱਕਾ ਕਰਨ, ਘੱਟੋ-ਘੱਟ 26 ਹਜ਼ਾਰ ਰੁਪਏ ਮਜ਼ਦੂਰੀ ਅਤੇ ਸਕੀਮ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ। ਉਨ੍ਹਾਂ ਮਜ਼ਦੂਰਾਂ ਨੂੰ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ’ਚ ਜੋਗਿੰਦਰ ਪਾਲ ਗੁਰਦਾਸਪੁਰ, ਅਵਤਾਰ ਸਿੰਘ ਤਾਰੀ ਸੂਬਾ ਕਾਰਜਕਾਰੀ ਸਕੱਤਰ,ਜਗਸੀਰ ਪੰਨੀਵਾਲੀਆ, ਦਲੀਪ ਅਬੋਹਰ, ਤਰਸੇਮ ਜੱਟਪੁਰ ਰੋਪੜ, ਸੁਖਦੇਵ ਗੁਰਦਾਸਪੁਰ, ਅਵਤਾਰ ਸਿੰਘ ਖ਼ਾਲਸਾ ਅਤੇ ਪਰਮਪਾਲ ਸਿੰਘ ਅਤੇ ਸ਼੍ਰੀਨਾਥ ਪਟਿਆਲ਼ਾ ਹਾਜ਼ਰ ਸਨ।