- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਮੂਹ ਪੈਨਸ਼ਨਰ ਫੈਮਲੀ

- ਵਿੱਤ ਮੰਤਰੀ ਚੀਮਾ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਪੈਨਸ਼ਨਰਾਂ ’ਚ ਭਾਰੀ ਉਤਸ਼ਾਹ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ
ਮੋਗਾ : ਪੰਜਾਬ ਦੇ ਸਮੂਹ ਪੈਨਸ਼ਨਰ ਫੈਮਲੀ ਪੈਨਸ਼ਨਰ ਅਤੇ ਉਨ੍ਹਾਂ ਦੇ ਵਾਰਸ ਵਿਚ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਬੰਦ ਕਰਨ ਦੀਆਂ ਚਾਲਾਂ ਪ੍ਰਤੀ ਭਾਰੀ ਗੁੱਸਾ ਅਤੇ ਰੋਹ ਹੈ। ਉਨ੍ਹਾਂ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਲਗਾਤਾਰ ਆਨਾ ਕਾਨੀ ਕੀਤੀ ਜਾ ਰਹੀ ਹੈ, ਪੈਨਸ਼ਨਰਾਂ ਦੀਆਂ ਪੈਨਸ਼ਨਾਂ ਜਾਮ ਕਰਨ ਲਈ ਬੈਂਕਾਂ ਨੂੰ ਉਨ੍ਹਾਂ ਦੀਆਂ ਬਣਦੀਆਂ ਅਦਾਇਗੀਆਂ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ, ਪੈਨਸ਼ਨਰਾਂ ਦੇ ਇਲਾਜ ’ਤੇ ਹੋਏ ਲੱਖਾਂ ਰੁਪਏ ਦੇ ਖ਼ਰਚਿਆਂ ਦੀ ਪ੍ਰਤੀ ਪੂਰਤੀ ਲਈ ਬਣਦਾ ਬਜਟ ਦੋ-ਦੋ ਸਾਲ ਜਾਰੀ ਨਹੀਂ ਕੀਤਾ ਜਾਂਦਾ, ਜਿਸ ਕਰ ਕੇ ਪੰਜਾਬ ਦੇ ਪੈਨਸ਼ਨਰ ਪੰਜਾਬ ਸਰਕਾਰ ਖ਼ਿਲਾਫ਼ ਅੱਕ ਥੱਕ ਕੇ ਸੰਘਰਸ਼ ਦੇ ਰਾਹ ਪੈ ਕੇ ਅਤੇ ਕਾਨੂੰਨੀ ਲੜਾਈ ਲੜਣ ਲਈ ਮੈਦਾਨ ਵਿਚ ਉੱਤਰੇ ਹਨ। ਸਾਰੇ ਪੰਜਾਬ ਦੇ ਜ਼ਿਲ੍ਹਿਆਂ ’ਚੋਂ ਪੈਨਸ਼ਨਰ ਵੱਡੀ ਗਿਣਤੀ ਵਿਚ ਲਾਮਬੰਦੀ ਕਰਦੇ ਹੋਏ 29 ਜੁਲਾਈ ਨੂੰ ਸਾਢੇ ਦਸ ਵਜੇ ਸੰਗਰੂਰ ਦੀ ਧਰਤੀ ’ਤੇ ਮਹਾਂ ਰੈਲੀ ਕਰਨ ਲਈ ਅਤੇ ਸਰਕਾਰ ਨੂੰ ਸੁਣਾਉਣੀ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚ ਰਹੇ ਹਨ। ਪੈਨਸ਼ਨਰ ਜੁਆਇੰਟ ਫਰੰਟ ਦੇ ਸੂਬਾ ਕਨਵੀਨਰਾਂ ਭਜਨ ਸਿੰਘ ਗਿੱਲ, ਕਰਮ ਸਿੰਘ ਧਨੋਆ, ਅਵਿਨਾਸ਼ ਸ਼ਰਮਾ ਅਤੇ ਸੁਖਵਿੰਦਰ ਸਿੰਘ ਸੈਣੀ ਨੇ ਵਰਚੂਅਲ ਮੀਟਿੰਗ ਕਰਨ ਉਪਰੰਤ ਸੰਗਰੂਰ ਵਿਖੇ ਫਿਜੀਕਲ ਮੀਟਿੰਗ ਕਰ ਕੇ ਸਰਕਾਰ ਨੂੰ 29 ਜੁਲਾਈ ਦੀ ਰੈਲੀ ਉਪਰੰਤ ਵਿਤ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਨੋਟਿਸ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਦੇਣ ਦਾ ਫੈਸਲਾ ਕੀਤਾ।
ਇਸ ਮੌਕੇ ਜੁਆਇੰਟ ਫਰੰਟ ਦੇ ਮੈਂਬਰਾਂ ਧਨਵੰਤ ਸਿੰਘ ਭੱਠਲ, ਸੁਰਿੰਦਰ ਰਾਮ ਕੁੱਸਾ, ਕੁਲਵਰਨ ਸਿੰਘ, ਨਾਹਰ ਸਿੰਘ, ਦੇਵ ਰਾਜ, ਹਰਜੀਤ ਸਿੰਘ ਤਰਖਾਣ ਮਾਜਰਾ, ਸੁਖਦੇਵ ਸਿੰਘ ਪੰਨੂ, ਪ੍ਰੇਮਚੰਦ ਸ਼ਰਮਾ ਪੰਜੋਲਾ ਨੇ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸਿਆਸੀ ਹਰਜਾ ਝੱਲਣ ਲਈ ਤਿਆਰ ਰਹਿਣਾ ਚਾਹੀਦਾ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਇਕ ਮਤਾ ਪਾਸ ਕਰ ਕੇ ਸਫ਼ਾਈ ਸੇਵਕਾਂ, ਨਰੇਗਾ ਅਤੇ ਜੰਤਰ ਮੰਤਰ ’ਤੇ ਸ਼ਾਂਤਮਈ ਬੈਠੇ ਬੇਰੁਜ਼ਗਾਰਾਂ ਦੇ ਕੀਤੇ ਅੰਨ੍ਹੇ ਤਸ਼ੱਦਦ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੈਂਪਸ ਵਿਚ ਆਰਐੱਸਐੱਸ ਦੇ ਪ੍ਰੋਗਰਾਮ ਦਾ ਸ਼ਾਂਤਮਈ ਵਿਰੋਧ ਕਰ ਰਹੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਵੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।
ਸਥਾਨਕ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਰਾਜ ਕੁਮਾਰ ਅਰੋੜਾ, ਇੰਦਰਜੀਤ ਸਿੰਘ, ਭੁਪਿੰਦਰ ਸਿੰਘ ਜੱਸੀ, ਅਮਰਜੀਤ ਸਿੰਘ ਪ੍ਰਿਤਪਾਲ ਸਿੰਘ, ਜਸਵਿੰਦਰ ਸਿੰਘ ਮੋਲੋਵਾਲ ਨੇ ਦੱਸਿਆ ਕਿ ਰੈਲੀ ਦਾ ਸਥਾਨ, ਸਟੇਜ ਪ੍ਰਬੰਧ ਸ਼ਹਿਰ ਵਿਚ ਮਾਰਚ ਅਤੇ ਪੈਨਸ਼ਨਰਾਂ ਦੇ ਬੈਠਣ ਲਈ ਸ਼ਾਮਿਆਨਾ ਦਰੀਆਂ ਕੁਰਸੀਆਂ ਪਾਣੀ ਆਦਿ ਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਅੱਜ ਦੀ ਮੀਟਿੰਗ ’ਚ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ 29 ਜੁਲਾਈ ਦੀ ਮਹਾਂ ਰੈਲੀ ’ਚ ਸੰਗਰੂਰ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ। ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 29 ਜੁਲਾਈ ਦੀ ਰੈਲੀ ਸਬੰਧੀ ਸਧਾਨਕ ਅਧਿਕਾਰੀਆਂ ਨੂੰ ਨੋਟਿਸ ਦਿੱਤਾ ਗਿਆ। ਮੀਟਿੰਗ ਵਿਚ ਗੁਰਦੀਪ ਸਿੰਘ ਵਾਲੀਆ ਸ਼ਿੰਦਰ ਸਿੰਘ ਧੌਲਾ, ਧਰਮਜੀਤ ਸਿੰਘ ਮਗੋ ਸੁਰੇਸ਼ ਪਾਲ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਭੱਠਲ ਸੁਖਮੰਦਰ ਸਿੰਘ ਮੋਗਾ, ਪਿਰਥੀਪਾਲ ਸਿੰਘ ਜੰਟ ਸਿੰਘ ਸੋਹੀਆਂ, ਕਸਤੂਰੀ ਲਾਲ, ਮਨਜੀਤ ਸਿੰਘ ਸੈਣੀ, ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਕਨਫੈੱਡਰੇਸ਼ਨ ਸੰਗਰੂਰ ਯੂਨਿਟ ਆਦਿ ਮੌਜੂਦ ਸਨ।