ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ
ਜ਼ਿਲ੍ਹਾ ਮੋਗਾ ਪੁਲਿਸ ਵੱਲੋਂ
Publish Date: Thu, 12 Feb 2026 04:34 PM (IST)
Updated Date: Fri, 13 Feb 2026 04:03 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ, ਮੋਗਾ: ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿਮ ਦੇ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਵੱਖ ਵੱਖ ਥਾਂਵਾਂ ਤੋਂ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਸਿਟੀ ਸਾਊਥ ਪੁਲਿਸ ਦੇ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ’ਤੇ ਪਿੰਡ ਚੜ੍ਹਿਕ ਦੇ ਬੱਸ ਸਟੈਂਡ ’ਤੇ ਇਕ ਵਿਅਕਤੀ ਪ੍ਰਦੀਪ ਕੁਮਾਰ ਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਤਿੰਦਰ ਸਿੰਘ ਉਰਫ਼ ਜੁਗਨੀ ਵਾਸੀ ਪਿੰਡ ਘੱਲਕਲਾਂ ਜੋਕਿ ਕਥਿਤ ਤੌਰ ’ਤੇ ਚੋਰੀਆਂ ਕਰਨ ਦਾ ਆਦੀ ਹੈ, ਜੋ ਅੱਜ ਵੀ ਚੋਰੀ ਦੇ ਮੋਟਰਸਾਈਕਲ ਸਮੇਤ ਪਿੰਡ ਰੱਤੀਆਂ ਤੋਂ ਮੋਗਾ ਨੂੰ ਜਾ ਰਿਹਾ ਹੈ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ। ਪੁਲਿਸ ਨੇ ਸੂਚਨਾ ਦੇ ਅਧਾਰ ’ਤੇ ਉਸ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਇਕ ਡੀਲਕਸ ਰੰਗ ਕਾਲਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਥਾਣਾ ਬੱਧਨੀਕਲਾਂ ਪੁਲਿਸ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਮੱਲੇਆਣਾ ਜੋਕਿ ਕਥਿਤ ਤੌਰ ’ਤੇ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਚੋਰੀ ਕੀਤੇ ਹੋਏ ਮੋਟਰਸਾਈਕਲ ਸਮੇਤ ਰਸੂਲਪੁਰ ਤੋਂ ਲੋਪੋਂ ਵਾਲੀ ਲਿੰਕ ਸੜਕ ਨੇੜੇ ਪੁੱਲ ਸੇਮਨਾਲਾ ’ਤੇ ਬਣੇ ਸ਼ੈੱਡ ਵਿਚ ਖੜ੍ਹਾ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਉਹ ਚੋਰੀ ਦੇ ਮੋਟਰਸਾਈਕਲ ਸਮੇਤ ਆਪ ਦੇ ਕਾਬੂ ਆ ਸਕਦਾ ਹੈ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦੇ ਇਕ ਹੀਰੋ ਡੀਲਕਸ ਬਿਨ੍ਹਾਂ ਨੰਬਰ ਦਾ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਵੱਖ ਵੱਖ ਥਾਂਵਾਂ ਤੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤੇ ਤਿੰਨੋਂ ਕਥਿਤ ਅਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।