- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਤੋਂ ਬਾਅਦ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਵੀ ਜ਼ਖ਼ਮੀਆਂ ਦੀ ਮਦਦ ਕੀਤੀ।

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ। ਮੋਗਾ-ਲੁਧਿਆਣਾ ਰੋਡ ’ਤੇ ਪੈਂਦੇ ਪਿੰਡ ਅਜੀਤਵਾਲ ਨੇੜੇ ਆਈ-20 ਕਾਰ ਅਤੇ ਮਹਿੰਦਰਾ ਜੀਪ ਵਿਚਕਾਰ ਜਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ ਅਤੇ ਜੀਪ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰ ਆਪਣੀ ਐਮਰਜੈਂਸੀ ਗੱਡੀ ਸਮੇਤ ਮੌਕੇ ’ਤੇ ਪਹੁੰਚੇ। ਸੁਸਾਇਟੀ ਦੇ ਮੈਂਬਰਾਂ ਵੱਲੋਂ ਤੁਰੰਤ ਰਾਹਤ ਕਾਰਜ ਕਰਦਿਆਂ ਜ਼ਖ਼ਮੀਆਂ ਨੂੰ ਸੰਭਾਲਿਆ ਗਿਆ ਅਤੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਤੋਂ ਬਾਅਦ ਸੜਕ ’ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਹੋਈ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਵੀ ਜ਼ਖ਼ਮੀਆਂ ਦੀ ਮਦਦ ਕੀਤੀ।
ਸਮਾਜ ਸੇਵਾ ਸੁਸਾਇਟੀ ਮੋਗਾ ਦੇ ਮੈਂਬਰਾਂ ਨੇ ਦੱਸਿਆ ਕਿ ਸੁਸਾਇਟੀ ਵੱਲੋਂ 24 ਘੰਟੇ ਐਮਰਜੈਂਸੀ ਸੇਵਾ ਲੋਕਾਂ ਦੀ ਮਦਦ ਲਈ ਹਾਜ਼ਰ ਰਹਿੰਦੀ ਹੈ। ਹਾਦਸਿਆਂ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚ ਕੇ ਲੋੜਵੰਦਾਂ ਦੀ ਸਹਾਇਤਾ ਕਰਦੇ ਹਨ।