ਤਿੰਨ ਵਿਅਕਤੀਆਂ ਨੂੰ ਗੱਡੀ ਨੇ ਮਾਰੀ ਟੱਕਰ, ਇਕ ਦੀ ਹੋਈ ਮੌਤ
ਥਾਣਾ ਬੱਧਨੀ ਕਲਾਂ ਦੇ ਅ
Publish Date: Tue, 20 Jan 2026 03:35 PM (IST)
Updated Date: Wed, 21 Jan 2026 04:00 AM (IST)
ਤਿੰਨ ਵਿਅਕਤੀ ਬੁੱਟਰ ਕਲਾਂ ਕੋਲ ਹਾਈਵੇ ’ਤੇ ਕਰ ਰਹੇ ਸਨ ਸਫ਼ਾਈ
-ਜ਼ਖ਼ਮੀਆਂ ਨੂੰ ਮੋਗਾ ਸਿਵਲ ਹਸਪਤਾਲ ’ਚ ਕਰਵਾਇਆ ਦਾਖਲ
ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਥਾਣਾ ਬੱਧਨੀ ਕਲਾਂ ਦੇ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਦੇ ਕੋਲ ਹਾਈਵੇ ’ਤੇ ਸਫ਼ਾਈ ਕਰ ਰਹੇ ਤਿੰਨ ਵਿਅਕਤੀਆਂ ਨੂੰ ਇਕ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਇਸ ਘਟਨਾ ’ਚ ਇਕ ਵਿਅਕਤੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ। ਥਾਣਾ ਬੱਧਨੀ ਕਲਾਂ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਬਲਵੀਰ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਪਿੰਡ ਬੁੱਟਰ ਕਲਾਂ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਮਿਤੀ 19 ਜਨਵਰੀ ਦੀ ਦੁਪਿਹਰੇ ਉਸ ਦਾ ਪਤੀ ਮਹਿੰਦਰ ਸਿੰਘ ਜੋਕਿ ਆਪਣੇ ਸਾਥੀ ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ ਨਾਲ ਬਰਨਾਲਾ ਹਾਈਵੇ ’ਤੇ ਸਫ਼ਾਈ ਦਾ ਕੰਮ ਕਰ ਰਹੇ ਸੀ ਤਾਂ ਇਸ ਦੌਰਾਨ ਇਕ ਵਿਅਕਤੀ ਨੇ ਅਪਣੀ ਮਹਿੰਦਰਾ ਐਕਸਯੂਵੀ ਗੱਡੀ ਨੂੰ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਕੇ ਸੜਕ ਦੇ ਕਿਨਾਰੇ ਖੜ੍ਹੀ ਨੈਸ਼ਨਲ ਹਾਈਵੇ ਦੀ ਟਾਟਾ ਯੋਧਾ ਗੱਡੀ ਵਿਚ ਮਾਰੀ ਅਤੇ ਬਾਅਦ ਵਿਚ ਉਸ ਦੇ ਪਤੀ ਮਹਿੰਦਰ ਸਿੰਘ ਅਤੇ ਉਸ ਦੇ ਨਾਲ ਕੰਮ ਕਰਦੇ ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ ਵਿਚ ਮਾਰੀ, ਇਸ ਘਟਨਾ ਵਿਚ ਉਸ ਦੇ ਪਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ। ਪੁਲਿਸ ਨੇ ਮ੍ਰਿਤਕ ਵਿਅਕਤੀ ਮਹਿੰਦਰ ਸਿੰਘ ਦੀ ਪਤਨੀ ਬਲਵੀਰ ਕੌਰ ਦੇ ਬਿਆਨ ’ਤੇ ਟੱਕਰ ਮਾਰਨ ਵਾਲੀ ਗੱਡੀ ਦੇ ਚਾਲਕ ਜਗਦੀਪ ਸਿੰਘ ਵਾਸੀ ਖੁਸ਼ਹਾਲਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।