ਸੰਤ ਅਜਮੇਰ ਸਿੰਘ ਰੱਬ ਜੀ ਦੀ ਯਾਦ ’ਚ ਸੰਤ ਸਮਾਗਮ ਆਰੰਭ ਹੋਏ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ 28ਵੀਂ
Publish Date: Thu, 29 Oct 2026 04:14 PM (IST)
Updated Date: Thu, 29 Oct 2026 04:16 PM (IST)
31 ਅਕਤੂਬਰ ਨੂੰ ਖੂਨਦਾਨ ਕੈਂਪ ਲਗਾਇਆ ਜਾਵੇਗਾ : ਬਲਬੀਰ ਸਿੰਘ ਰਾਮੂੰਵਾਲੀਆ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੰਤ ਬਾਬਾ ਅਜਮੇਰ ਸਿੰਘ ਰੱਬ ਜੀ 28ਵੀਂ ਸਾਲਾਨਾ ਬਰਸੀ ਅਤੇ ਮਾਤਾ ਗਿਆਨ ਕੌਰ ਜੀ ਦੀ ਯਾਦ ਵਿਚ ਤਿੰਨ ਰੋਜ਼ਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਦੀ ਸ਼ੁਰੂਆਤ 29 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਕੀਤੀ ਗਈ। ਭਾਈ ਯਾਦਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭਤਾ ਕਰਕੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਦੇਸ਼ਾਂ ਤੋਂ ਆਈਆਂ ਸ਼ਖ਼ਸੀਅਤਾਂ ਦਲਜੀਤ ਸਿੰਘ ਲਵਲੀ ਇੰਗਲੈਂਡ ਵਾਲੇ, ਨਿਰਮਲ ਸਿੰਘ ਕਨੇਡਾ, ਜੋਗਿੰਦਰ ਸਿੰਘ ਕਨੇਡਾ ਵਾਲਿਆਂ ਨੂੰ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿਚ ਬਲਬੀਰ ਸਿੰਘ ਰਾਮੂੰਵਾਲੀਆ, ਭਰਪੂਰ ਸਿੰਘ ਕੰਡਾ,ਨਿਰਮਲ ਸਿੰਘ ਕਨੇਡਾ,ਗੁਰਲਾਲ ਸਿੰਘ ਸੋਨਾ, ਸੁਖਚਰਨ ਸਿੰਘ ਪਿੰਕਾ, ਮੇਜਰ ਸਿੰਘ, ਪਰਮਿੰਦਰ ਸਿੰਘ ਚੌਹਾਨ ਅਤੇ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 30 ਅਕਤੂਬਰ ਨੂੰ ਰਾਤ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਕੀਰਤਨ ਸਮਾਗਮ ਹੋਵੇਗਾ,ਜਿਸ ਵਿਚ ਜੱਥਾ ਇਸਤਰੀ ਸਤਿਸੰਗ ਸਭਾ ਸਰਦਾਰ ਨਗਰ ਸੰਤ ਹਰਜੀਤ ਸਿੰਘ ਮਹਿਤਾ ਚੌਂਕ ਇੰਗਲੈਂਡ ਵਾਲੇ, ਬਾਬਾ ਰਵਿੰਦਰ ਸਿੰਘ ਜੋਨੀ ਆਈਆਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਮਿਤੀ 31 ਅਕਤੂਬਰ ਨੂੰ ਮੁੱਖ ਬਰਸੀ ਸਮਾਗਮ ਹੋਵੇਗਾ। ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲ੍ਹੇ ਪੰਡਾਲ ਵਿਚ ਮਹਾਨ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਹੋਵੇਗਾ। ਜਿਸ ਵਿਚ ਇਸਤਰੀ ਸਤਿਸੰਗ ਸਭਾ, ਭਾਈ ਸਰਬਜੀਤ ਸਿੰਘ ਭਰੋਵਾਲ ਵਾਲੇ, ਸੰਤ ਗੁਰਦਿਆਲ ਸਿੰਘ ਟਾਂਡੇ ਵਾਲੇ, ਸੰਤ ਰਾਮ ਤੀਰਥ ਜੀ, ਸੰਤ ਗੁਰਦੀਪ ਸਿੰਘ ਚੰਦਾ ਵਾਲੇ, ਸੰਤ ਹਰਵਿੰਦਰ ਸਿੰਘ ਰੌਲੀ ਵਾਲੇ, ਭਾਈ ਹਰਦੀਪ ਸਿੰਘ, ਭਾਈ ਸ਼ਮਸ਼ੇਰ ਸਿੰਘ ਤੋਂ ਇਲਾਵਾ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਆਈਆਂ ਸੰਗਤਾਂ ਨੂੰ ਗੁਰਬਾਣੀ ਰਾਹੀਂ ਨਿਹਾਲ ਕਰਨਗੇ। ਮਿਤੀ 31 ਅਕੂਤਬਰ ਨੂੰ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਦੀ ਯਾਦ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਲਗਾਇਆ ਜਾਵੇਗਾ। ਤਿੰਨੇ ਦਿਨ ਗੁਰੂ ਕਾ ਲੰਗਰ ਅਤੇ ਜਲੇਬੀਆਂ ਦਾ ਅਤੁੱਟ ਲੰਗਰ ਵਰਤੇਗਾ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਇਸ ਮੌਕੇ ਬਲਬੀਰ ਸਿੰਘ ਰਾਮੂੰਵਾਲੀਆ, ਗੁਰਲਾਲ ਸਿੰਘ ਸੋਨਾ, ਮੇਜਰ ਸਿੰਘ, ਸੁਖਚਰਨ ਸਿੰਘ ਪਿੰਕਾ,ਬਾਬਾ ਫੂਲਾ ਸਿੰਘ, ਸੁਖਚੈਨ ਸਿੰਘ ਰਾਮੂੰਵਾਲੀਆ, ਮਹਿੰਦਰ ਸਿੰਘ ਮਹਿਰੋਂ, ਪਰਮਿੰਦਰ ਸਿੰਘ ਚੌਹਾਨ,ਹਰਬੰਸ ਸਿੰਘ ਬੰਸੀ, ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ, ਅਮਰਜੀਤ ਸਿੰਘ ਕਲੱਕਤਾ,ਸਤਪਾਲ ਸਿੰਘ ਕੰਡਾ, ਗੁਰਸੇਵਕ ਸਿੰਘ ਸੰਨਿਆਸੀ, ਪ੍ਰੇਮ ਸਿੰਘ , ਗੁਰਦੇਵ ਸਿੰਘ ਹਿੰਮਤੀ, ਜਸਪਾਲ ਸਿੰਘ ਧੁੰਨਾ,ਮੱਖਣ ਸਿੰਘ,ਸਾਧੂ ਸਿੰਘ, ਅਰਵਿੰਦਰ ਸਿੰਘ ਹੈਪੀ ਕੌਂਸਲਰ,ਹਰਜੋਤ ਸਿੰਘ,ਹਰਮੀਤ ਸਿੰਘ, ਹਰਜਸਪ੍ਰੀਤ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਮਾਨ ਜਗਰਾਉਂ, ਡਾ: ਕੁਲਦੀਪ ਸਿੰਘ, ਗੁਰਮੀਤ ਸਿੰਘ ਹੈਪੀ, ਗੁਰਦਿੱਤ ਸਿੰਘ ਅਤੇ ਕੁਲਦੀਪ ਸਿੰਘ ਚੌਹਾਨ ਆਦਿ ਹਾਜ਼ਰ ਸਨ।