ਟੀਐੱਲਐੱਫ ਸਕੂਲ ’ਚ ਭਾਰਤੀ ਸੈਨਾ ਦਿਵਸ ਮਨਾਇਆ
ਪ੍ਰਮੁੱਖ ਵਿਦਿਅਕ ਸੰਸਥਾ ਦ
Publish Date: Thu, 15 Jan 2026 04:03 PM (IST)
Updated Date: Fri, 16 Jan 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਪ੍ਰਮੁੱਖ ਵਿਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਟੀਐਲਐਫ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ 78ਵਾਂ ਭਾਰਤੀ ਸੈਨਾ ਦਿਵਸ ਮਨਾਇਆ ਗਿਆ। ਦਿਨ ਦੀ ਸ਼ੁਰੂਆਤ ਇਕ ਵਿਸ਼ੇਸ਼ ਅਸੈਂਬਲੀ ਨਾਲ ਹੋਈ, ਜਿਥੇ ਵਿਦਿਆਰਥੀਆਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ, ਪ੍ਰਿੰਸੀਪਲ ਅਤੇ ਮੁੱਖ ਅਧਿਆਪਕਾ ਨੇ ਰਾਸ਼ਟਰੀ ਸੈਨਾ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਅੰਤ ਹਥਿਆਰਬੰਦ ਬਲਾਂ ਦਾ ਸਤਿਕਾਰ ਅਤੇ ਸਮਰਥਨ ਕਰਨ ਦੀ ਸਹੁੰ ਅਤੇ ਸਾਡੇ ਦੇਸ਼ ਦੀ ਰੱਖਿਆ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸਲਾਮੀ ਦੇਣ ਨਾਲ ਹੋਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਨੇ ਸਮਾਗਮ ਵਿਚ ਸ਼ਿਰਕਤ ਕੀਤੀ। ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਨੇ ਅੱਜ ਇਸ ਦਿਨ ਨੂੰ ਰਾਸ਼ਟਰ ਨਾਲ ਮਿਲ ਕੇ ਭਾਰਤੀ ਫੌਜ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਮਨਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਫੌਜ ਦਿਵਸ 2020 ਵਿਚ ਪਹਿਲੀ ਮਹਿਲਾ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ ਵਿਚ ਹੋਇਆ ਸੀ। ਇਸ ਮੌਕੇ ਸਕੂਲ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸਾਰੇ ਸਟਾਫ਼ ਅਤੇ ਬੱਚਿਆਂ ਨੂੰ ਰਾਸ਼ਟਰੀ ਭਾਰਤੀ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹੀਦ ਸੈਨਿਕਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦਾ ਅਜਿਹੇ ਦਿਨ ਨੂੰ ਮਨਾਉਣ ਦਾ ਉਦੇਸ਼ ਬੱਚਿਆਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਇਸਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।