- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਮੋਗਾ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਰਾਮਪੁਰਾ ਫੂਲ ਵਿਖੇ ਕਰਵਾਈ ਗਈ ਰਨ ਉਤਸਵ ਮੈਰਾਥਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੈਰਾਥਨ ਵਿਚ ਵੱਖ-ਵੱਖ ਥਾਵਾਂ ਤੋਂ ਆਏ ਦੌੜਾਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੀ 5 ਕਿਲੋਮੀਟਰ ਦੌੜ ਸ਼੍ਰੇਣੀ ਵਿਚ 500 ਤੋਂ ਵੱਧ ਦੌੜਾਕਾਂ ਨੇ ਹਿੱਸਾ ਲਿਆ, ਜਿਸ ਵਿਚ ਟੀਐੱਲਐੱਫ਼ ਦੀਆਂ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਟਾਪ-10 ਵਿਚ ਜਗ੍ਹਾ ਬਣਾਈ। ਸਕੂਲ ਦੀ ਵਿਦਿਆਰਥਣ ਮਰੀਸਾ ਸ਼ਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤਵਾਂ ਸਥਾਨ ਹਾਸਲ ਕੀਤਾ, ਜਦਕਿ ਕੋਸਮੀ ਸ਼ਰਮਾ ਨੇ ਦਸਵਾਂ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਾਪਤੀ ਦਰਜ ਕਰਵਾਈ। ਇਸ ਮੌਕੇ ਬਲਕੌਰ ਸਿੱਧੂ ਵੱਲੋਂ ਮਰੀਸਾ ਸ਼ਰਮਾ ਅਤੇ ਕੋਸਮੀ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਦੋਵਾਂ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਨਿਰੰਤਰ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਲਗਨ ਨੂੰ ਦਰਸਾਉਂਦੀ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਵੀਣ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਸਮੂਹ ਸਟਾਫ਼ ਨੇ ਦੋਵਾਂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਮੋਗਾ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਮਰੀਸਾ ਸ਼ਰਮਾ ਅਤੇ ਕੋਸਮੀ ਸ਼ਰਮਾ ਦੀ ਇਹ ਪ੍ਰਾਪਤੀ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ। ਉਨ੍ਹਾਂ ਦੀ ਸਫ਼ਲਤਾ ਨਾਲ ਵਿਦਿਆਰਥੀਆਂ ਵਿਚ ਖੇਡਾਂ ਪ੍ਰਤੀ ਰੁਚੀ ਵਧੇਗੀ ਅਤੇ ਉਹ ਵੀ ਮਿਹਨਤ ਤੇ ਲਗਨ ਨਾਲ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਹੋਣਗੇ।