ਟੀਐੱਲਐੱਫ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ਮੋਗਾ ਸ਼ਹਿਰ ਦੀ ਇਕ
Publish Date: Sat, 31 Jan 2026 05:04 PM (IST)
Updated Date: Sun, 01 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਮੋਗਾ ਸ਼ਹਿਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ ਟੀਐੱਲਐੱਫ ਮੋਗਾ ਦੇ ਵਿਦਿਆਰਥੀਆਂ ਨੇ ਐੱਸਓਐੱਫ, ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਰੈਂਕ ਪ੍ਰਾਪਤ ਕਰਕੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ ਹੈ। ਅੱਜ ਸਕੂਲ ਨੇ ਐੱਸਓਐੱਫ ਵਿਚ ਸ਼ਾਨਦਾਰ ਪ੍ਰਦਰਸ਼ਨ ਦਾ ਜਸ਼ਨ ਮਨਾਇਆ ।ਜਿਸ ਵਿਚ ਅਵਨੀ ਪਲਸ 1 ਅਤੇ ਪ੍ਰਿੰਸਵਾਲ ਪਲਸ 2 ਨੇ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਐੱਲਕੇਜੀਸੀ ਦੇ ਪ੍ਰਭਨੂਰ ਸਿੰਘ ਅਤੇ ਯੂਕੇਜੀਬੀ ਦੇ ਅਗਮਜੋਤ ਸਿੰਘ ਨੇ ਗਣਿਤ ਓਲੰਪੀਆਡ ਵਿਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ, ਉਨ੍ਹਾਂ ਦੇ ਮਾਪਿਆਂ ਅਤੇ ਮੋਗਾ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਇਹ ਸਕੂਲ ਲਈ ਮਾਣ ਵਾਲੀ ਗੱਲ ਹੈ ਕਿ ਅਥਰਵ ਅਭਿਗਿਆਨ ਨੂੰ ਓਲੰਪੀਆਡ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਾਇੰਸ ਓਲੰਪੀਆਡ ਫਾਊਂਡੇਸ਼ਨ ਤੋਂ ਇਕ ਹਜ਼ਾਰ ਦਾ ਨਕਦ ਇਨਾਮ ਮਿਲਿਆ। ਉਸ ਨੇ ਇਹ ਵੀ ਦੱਸਿਆ ਕਿ ਤੀਜੀ ਜਮਾਤ ਦੀ ਆਦਿਆ ਮਹਾਜਨ ਨੇ ਅੰਤਰਰਾਸ਼ਟਰੀ ਗਣਿਤ ਓਲੰਪੀਆਡ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਮੁਸਕਾਨ ਗਰਗ ਅਤੇ ਅਧਿਆਪਕਾਂ ਨੇ ਸਫ਼ਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਸਰੀਰਕ ਅਤੇ ਮਾਨਸਿਕ ਖੇਡਾਂ ਵਰਗੀਆਂ ਹੋਰ ਗਤੀਵਿਧੀਆਂ ਦੇ ਨਾਲਨਾਲ ਸਮੇਂਸਮੇਂ ਤੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਾ ਹੈ ਤਾਂ ਜੋ ਵਿਦਿਆਰਥੀ ਵਿਕਾਸ ਕਰ ਸਕਣ। ਉਨ੍ਹਾਂ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੱਤੀ।