ਵਕੀਲ ਮਹਿਰੋਂ, ਮੋਗਾ :

ਟੀਐੱਲਐੱਫ ਦੇ ਟੀਚਰ ਇੰਜੀ. ਰਾਹੁਲ ਰੇਲਨ ਨੂੰ ਬੈਸਟ ਟੀਚਰ ਨੈਸ਼ਨਲ ਐਵਾਰਡ ਦੇ ਖਿਤਾਬ ਨਾਲ ਸਨਮਾਨਤ ਕੀਤਾ ਗਿਆ। ਇਹ ਐਵਾਰਡ ਫੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਵੱਲੋਂ ਦਿੱਤਾ ਗਿਆ।

ਇਸ ਮੌਕੇ ਐਵਾਰਡ ਹਾਸਲ ਕਰ ਕੇ ਆਏ ਅਧਿਆਪਕ ਇੰਜੀ. ਰਾਹੁਲ ਰੇਲਨ ਨੇ ਕਿਹਾ ਕਿ ਉਹ ਟੀਐੱਲਐੱਫ ਸਕੂਲ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਤੇ ਚੇਅਰਪਰਸਨ ਡਾ. ਮੁਸਕਾਨ ਗਰਗ ਦੇ ਧੰਨਵਾਦੀ ਹਨ, ਜਿਨ੍ਹਾਂ ਦੀ ਬਦੌਲਤ ਹੀ ਅੱਜ ਉਹ ਐਵਾਰਡ ਨੂੰ ਹਾਸਲ ਕਰਨ ਵਿਚ ਕਾਮਯਾਬ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਟੀਐੱਲਐੱਫ ਸਕੂਲ ਵਿਦਿਆਰਥੀਆਂ ਦੀ ਬਿਹਤਰੀ ਨੂੰ ਲੈ ਕੇ ਵਧੀਆ ਪਲੇਟਫਾਰਮ ਮੁੱਹਈਆ ਕਰਵਾ ਰਿਹਾ ਹੈ। ਅਧਿਆਪਕ ਨੇ ਫੈਪ ਦੀ ਪੂਰੀ ਟੀਮ ਦਾ ਐਵਾਰਡ ਨੂੰ ਹਾਸਲ ਕਰਨ 'ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਟੀਐੱਲਐੱਫ ਸਕੂਲ ਵੱਲੋਂ ਸਮੇਂ-ਸਮੇਂ ਤੇ ਅਧਿਆਪਕਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਪਲੇਟਫਾਰਮ ਤੇ ਆਪਣੀ ਪ੍ਰਤਿਭਾ ਨੂੰ ਬਿਹਤਰ ਢੰਗ ਨਾਲ ਪੇਸ਼ ਕਰਨ ਲਈ ਪੇ੍ਰਿਤ ਕੀਤਾ ਜਾਂਦਾ ਹੈ। ਇਸਦੇ ਚੱਲਦੇ ਸਕੂਲ ਦੇ ਟੀਚਰ ਰਾਹੁਲ ਰੇਲਨ ਨੂੰ ਬੈਸਟ ਟੀਚਰ ਐਵਾਰਡ ਨੂੰ ਹਾਸਲ ਕਰਨ ਦਾ ਮੌਕਾ ਲਿਆ ਹੈ। ਇਸ ਮੌਕੇ ਸਕੂਲ ਮੈਨੇਜਮੇਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ, ਚੇਅਰਪਰਸਨ ਡਾ. ਮੁਸਕਾਨ ਗਰਗ, ਪਿ੍ਰੰਸੀਪਲ ਅਤੇ ਸਮੂਹ ਸਟਾਫ ਨੇ ਅਧਿਆਪਕ ਰਾਹੁਲ ਨੂੰ ਉਸ ਦੀ ਉਪਲਬਧੀ 'ਤੇ ਵਧਾਈ ਦਿੱਤੀ।