- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦ ਲਰਨਿੰਗ ਫੀਲਡ–ਏ ਗਲੋਬਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਦ ਲਰਨਿੰਗ ਫੀਲਡ–ਏ ਗਲੋਬਲ ਸਕੂਲ ਟੀਐਲਐੱਫ ਮੋਗਾ ਦੀ ਅੰਡਰ-17 ਲੜਕਿਆਂ ਦੀ ਕ੍ਰਿਕਟ ਟੀਮ ਨੇ ਪੰਜਾਬ ਸਕੂਲ ਗੇਮਜ਼ ਦੇ ਸੈਮੀਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕਰਕੇ ਫਾਈਨਲ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਖਿਡਾਰੀਆਂ ਨੇ ਬੇਹਤਰੀਨ ਟੀਮ ਵਰਕ, ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਉੱਚ ਪੱਧਰੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਹਰਾਇਆ ਅਤੇ ਚੈਂਪੀਅਨ ਬਣਨ ਵੱਲ ਇਕ ਹੋਰ ਮਜ਼ਬੂਤ ਕਦਮ ਵਧਾਇਆ। ਟੀਮ ਦੀ ਇਸ ਕਾਮਯਾਬੀ ਦੇ ਪਿੱਛੇ ਖਿਡਾਰੀਆਂ ਦੀ ਸਖ਼ਤ ਮਿਹਨਤ, ਨਿਯਮਿਤ ਅਭਿਆਸ, ਕੋਚਾਂ ਦੀ ਰਹਿਨੁਮਾਈ ਅਤੇ ਜਿੱਤਣ ਦਾ ਜਜ਼ਬਾ ਸਾਫ਼ ਨਜ਼ਰ ਆਇਆ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੀਐੱਲਐੱਫ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੰਦਾ ਹੈ। ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਵਿਚ ਲੀਡਰਸ਼ਿਪ, ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਖਿਡਾਰੀਆਂ ਦੀ ਲਗਨ ਅਤੇ ਕੋਚਾਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਟੀਮ ਫਾਈਨਲ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕਰੇਗੀ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਖਿਡਾਰੀਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਟੀਐੱਲਐੱਫ ਵਿਚ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ਹੀ ਨਹੀਂ, ਸਗੋਂ ਖੇਡਾਂ, ਕਲਾ ਅਤੇ ਹੋਰ ਗਤੀਵਿਧੀਆਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਦੇ ਪੂਰੇ ਮੌਕੇ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸੰਘਰਸ਼ ਕਰਨ ਦੀ ਭਾਵਨਾ, ਸਕਾਰਾਤਮਕ ਸੋਚ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਆਤਮਵਿਸ਼ਵਾਸ ਪੈਦਾ ਕਰਦੀਆਂ ਹਨ। ਟੀਮ ਨੇ ਜਿਸ ਜਜ਼ਬੇ ਨਾਲ ਸੈਮੀਫਾਈਨਲ ਵਿਚ ਜਿੱਤ ਦਰਜ ਕੀਤੀ ਹੈ, ਉਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਹੈ। ਸਕੂਲ ਪ੍ਰਬੰਧਕ ਕਮੇਟੀ ਨੇ ਪੂਰੀ ਟੀਮ ਅਤੇ ਕੋਚਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਫਾਈਨਲ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਟੀਐਲਐੱਫ ਦੀ ਟੀਮ ਜੇਤੂ ਟਰਾਫ਼ੀ ਨਾਲ ਵਾਪਸ ਆ ਕੇ ਸਕੂਲ ਅਤੇ ਮੋਗਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰੇਗੀ।