- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕ ਾਲੀ ਦਲ

ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਪਵਨ ਗੋਇਲ ਨੂੰ ਬੀਤੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਪਾਰ ਮੰਡਲ ਬਾਘਾਪੁਰਾਣਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵਿਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਦੇ ਵਪਾਰੀਆਂ ਵੱਲੋਂ ਲਗਾਤਾਰ ਸਨਮਾਨ ਸਮਾਰੋਹ ਕਰਵਾ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਚੰਨੂਵਾਲਾ ਰੋਡ ਦੇ ਸਮੂਹ ਦੁਕਾਨਦਾਰਾਂ ਵੱਲੋਂ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਪ੍ਰਧਾਨ ਪਵਨ ਗੋਇਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਰੀਆ ਟੇਲਰ, ਕੁਲਵੰਤ ਰਾਏ ਅਰੋੜਾ, ਦਵਿੰਦਰ ਕੁਮਾਰ ਚੀਕਾ, ਦਵਿੰਦਰ ਬਾਂਸਲ, ਸੁੱਖ ਚਾਵਲਾ, ਨਵੀਨ ਗੋਇਲ, ਗੋਬਿੰਦ ਗੋਇਲ, ਸਿੰਮੂ ਅਤੇ ਹੋਰ ਵਪਾਰੀਆਂ ਨੇ ਪਵਨ ਗੋਇਲ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਕੋਰੀਆ ਟੇਲਰ ਅਤੇ ਕੁਲਵੰਤ ਰਾਏ ਅਰੋੜਾ ਨੇ ਕਿਹਾ ਕਿ ਪਵਨ ਗੋਇਲ ਹਮੇਸ਼ਾ ਸਮਾਜਿਕ ਅਤੇ ਵਪਾਰਕ ਸਰੋਕਾਰਾਂ ਨਾਲ ਜੁੜੇ ਰਹੇ ਹਨ ਅਤੇ ਹਰ ਵਿਅਕਤੀ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨਾਲ ਵਪਾਰੀਆਂ ਦੀ ਆਵਾਜ਼ ਹੋਰ ਵੀ ਮਜ਼ਬੂਤੀ ਨਾਲ ਉੱਠੇਗੀ ਅਤੇ ਵਪਾਰਕ ਵਰਗ ਨੂੰ ਇਸ ਦਾ ਲਾਭ ਮਿਲੇਗਾ। ਇਸ ਮੌਕੇ ਪ੍ਰਧਾਨ ਪਵਨ ਗੋਇਲ ਨੇ ਸਮੂਹ ਦੁਕਾਨਦਾਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਮਾਣ-ਸਨਮਾਨ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਹ ਵਪਾਰੀਆਂ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੇ ਮਸਲੇ ਸਥਾਨਕ ਪੱਧਰ ’ਤੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਵਾਇਆ ਜਾਵੇਗਾ ਅਤੇ ਜੇਕਰ ਕਿਸੇ ਮਾਮਲੇ ਲਈ ਉੱਚ ਪੱਧਰ ’ਤੇ ਦਖ਼ਲ ਦੀ ਲੋੜ ਹੋਈ ਤਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆ ਕੇ ਉਸ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਵਪਾਰੀ ਅਤੇ ਦੁਕਾਨਦਾਰ ਵੀ ਹਾਜ਼ਰ ਸਨ।