ਦਰਦਨਾਕ ਹਾਦਸਾ : ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਬੱਚਿਆਂ ਦੇ ਪਿਤਾ ਦੀ ਮੌਤ ਮੋਗਾ ਦੇ ਪਿੰਡ ਚੜਿੱਕ ਨੇੜੇ ਐਤਵਾਰ ਸਵੇਰੇ ਕਰੀਬ 11 ਵਜੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਬੱਚਿਆਂ ਦਾ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ 'ਤੇ ਤਾਇਨਾਤ ਸਟਾਫ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Publish Date: Sun, 20 Sep 2026 02:02 PM (IST)
Updated Date: Sun, 20 Sep 2026 02:03 PM (IST)
ਸੰਵਾਦ ਸਹਿਯੋਗੀ, ਜਾਗਰਣ, ਮੋਗਾ - ਮੋਗਾ ਦੇ ਪਿੰਡ ਚੜਿੱਕ ਨੇੜੇ ਐਤਵਾਰ ਸਵੇਰੇ ਕਰੀਬ 11 ਵਜੇ ਇੱਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਬੱਚਿਆਂ ਦਾ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ 'ਤੇ ਤਾਇਨਾਤ ਸਟਾਫ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦਿਆਂ 40 ਸਾਲਾ ਧਰਮਪਾਲ ਸਿੰਘ ਵਾਸੀ ਚੜਿੱਕ ਦੇ ਪਿਤਾ ਕਾਕਾ ਸਿੰਘ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦੇ ਹਨ। ਉਨ੍ਹਾਂ ਦਾ 40 ਸਾਲਾ ਪੁੱਤਰ ਧਰਮਪਾਲ ਸਿੰਘ ਐਤਵਾਰ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਕਾਲੇਕੇ ਵੱਲ ਜਾ ਰਿਹਾ ਸੀ। ਇਸ ਦੌਰਾਨ ਘੋਲੀਆ ਕਲਾਂ ਰੋਡ 'ਤੇ ਇੱਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਉਨ੍ਹਾਂ ਦੱਸਿਆ ਕਿ ਉਹ ਸਾਈਕਲ 'ਤੇ ਪਿੱਛੇ-ਪਿੱਛੇ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਨੇ ਹਾਦਸਾ ਦੇਖਿਆ ਤਾਂ ਉਹ ਘਬਰਾ ਗਏ ਅਤੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਆਪਣੇ ਜ਼ਖਮੀ ਪੁੱਤਰ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਉੱਥੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਉਨ੍ਹਾਂ ਦੇ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਚੌਕੀ ਚੜਿੱਕ ਦੀ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਹਾਦਸੇ ਲਈ ਜ਼ਿੰਮੇਵਾਰ ਵਾਹਨ ਅਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।