ਪੰਜਾਬ 'ਚ ਦੁਖਦਾਈ ਘਟਨਾ: ਆਪਣੀ ਹੀ ਰਿਵਾਲਵਰ ਸਾਫ਼ ਕਰਦੇ ਸਮੇਂ ਚੱਲੀ ਗੋਲੀ, ਸਰਪੰਚ ਦੀ ਮੌਕੇ 'ਤੇ ਹੀ ਮੌਤ
ਪਿੰਡ ਘੋਲੀਆ ਖੁਰਦ ਦੇ ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਇਸ ਕਾਰਨ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।
Publish Date: Sat, 07 Nov 2026 11:50 AM (IST)
Updated Date: Sat, 07 Nov 2026 12:01 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਪਿੰਡ ਘੋਲੀਆ ਖੁਰਦ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਮੌਜੂਦਾ ਸਰਪੰਚ ਅਮਰਜੀਤ ਸਿੰਘ ਭੁੱਟੋ ਦੀ ਆਪਣੀ ਲਾਇਸੰਸੀ ਰਿਵਾਲਵਰ ਦੀ ਸਫ਼ਾਈ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਇਸ ਅਣਹੋਣੀ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।