ਮੋਗਾ-ਫਿਰੋਜ਼ਪੁਰ ਰੋਡ 'ਤੇ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਜ਼ੁਰਗ ਮਹਿਲਾ ਦੀ ਮੌਤ, ਸਮਾਜ ਸੇਵਾ ਸੁਸਾਇਟੀ ਨੇ ਪਹੁੰਚਾਇਆ ਹਸਪਤਾਲ
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਮਹਿਲਾ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਸਥਾਨਕ ਲੋਕਾਂ ਨੇ ਵੀ ਸੜਕਾਂ 'ਤੇ ਵਧ ਰਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹ ਡਰਾਈਵਿੰਗ 'ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Publish Date: Tue, 09 Jun 2026 01:51 PM (IST)
Updated Date: Tue, 09 Jun 2026 01:52 PM (IST)
ਵਕੀਲ ਮਹਿਰੋਂ, ਮੋਗਾ। ਫਿਰੋਜ਼ਪੁਰ ਰੋਡ 'ਤੇ ਪੰਕਜ ਮੋਟਰ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਰੀਬ 60 ਤੋਂ 65 ਸਾਲ ਉਮਰ ਦੀ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੜਕ ਪਾਰ ਕਰ ਰਹੀ ਮਹਿਲਾ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੁਸਾਇਟੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਮਨੁੱਖਤਾ ਦੀ ਸੇਵਾ ਦਾ ਫਰਜ਼ ਨਿਭਾਉਂਦਿਆਂ ਜ਼ਖ਼ਮੀ ਮਹਿਲਾ ਨੂੰ ਤੁਰੰਤ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਮਹਿਲਾ ਦੀ ਜਾਂਚ ਕੀਤੀ ਗਈ, ਪਰ ਉਸ ਦੀਆਂ ਸੱਟਾਂ ਬਹੁਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਮਹਿਲਾ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਸਥਾਨਕ ਲੋਕਾਂ ਨੇ ਵੀ ਸੜਕਾਂ 'ਤੇ ਵਧ ਰਹੀ ਤੇਜ਼ ਰਫ਼ਤਾਰ ਅਤੇ ਲਾਪਰਵਾਹ ਡਰਾਈਵਿੰਗ 'ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਸੰਸਥਾ ਹਮੇਸ਼ਾ ਹੀ ਲੋੜਵੰਦਾਂ ਅਤੇ ਹਾਦਸਿਆਂ ਦੇ ਪੀੜਤਾਂ ਦੀ ਮਦਦ ਲਈ ਤਤਪਰ ਰਹਿੰਦੀ ਹੈ ਅਤੇ ਭਵਿੱਖ ਵਿੱਚ ਵੀ ਮਨੁੱਖਤਾ ਦੀ ਸੇਵਾ ਜਾਰੀ ਰੱਖੇਗੀ।