ਬਲੂਮਿੰਗ ਬਡਜ਼ ਸਕੂਲ ’ਚ ਪ੍ਰੋਗਰਾਮ ਕਰਵਾਇਆ
ਮੋਗਾ ਸ਼ਹਿਰ ਦੀ ਨਾਮਵਰ
Publish Date: Sun, 01 Feb 2026 04:50 PM (IST)
Updated Date: Mon, 02 Feb 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਮੋਗਾ ਸ਼ਹਿਰ ਦੀ ਨਾਮਵਰ ਵਿੱਦਿਆਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗੁਵਾਈ ਹੇਠ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਦੀ ਮੌਤ ਦੀ ਵਰ੍ਹੇਗੰਢ ਅਤੇ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ ਸੰਬੰਧੀ ਚਾਰਟ ਅਤੇ ਆਰਟੀਕਲ ਪੇਸ਼ ਕੀਤੇ ਗਏ। ਆਰਟੀਕਲ ਪੇਸ਼ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਜੀ ਬਾਪੂ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨੂੰ ਰਾਸ਼ਟਰ ਪਿਤਾ ਵੀ ਕਿਹਾ ਜਾਂਦਾ ਹੈ। ਉਹ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੀ ਇ ਅਟੁੱਟ ਕੜੀ ਰਹੇ। ਮਹਾਤਮਾ ਗਾਂਧੀ ਜੀ ਦਾ ਪੂਰਾ ਨਾਮ ਮੋਹਨਦਾਸ ਕਰਮਚੰਦ ਗਾਂਧੀ ਸੀ। ਉਨ੍ਹਾਂ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਸ਼ਹਿਰ ਵਿਚ ਹੋਇਆ ਸੀ। ਲੰਡਨ ਤੋਂ ਬੈਰਿਸਟਰ ਦੀ ਪੜ੍ਹਾਈ ਕਰਕੇ ਦੱਖਣੀ ਅਫਰੀਕਾ ਚਲੇ ਗਏ ਅਤੇ ਉੱਥੇ ਕਾਲੇ ਲੋਕਾਂ ਉੱਪਰ ਹੋ ਰਹੀ ਤਸ਼ਦੱਦ ਦੇ ਵਿਰੁੱਧ ਸੱਤਿਆਗ੍ਰਹਿ ਕੀਤਾ। ਭਾਰਤ ਵਾਪਿਸ ਪਰਤੇ ਤਾਂ ਉਨ੍ਹਾਂ ਨੇ ਬ੍ਰਿਟਿਸ਼ ਹਕੂਮਤ ਦੀ ਹਿੰਸਾ ਦੇ ਵਿਰੋਧ ਦਾ ਪ੍ਰਚਾਰ ਕੀਤਾ ਅਤੇ ਬ੍ਰਿਟਿਸ਼ ਸ਼ਾਸਨ ਦੇ ਵਿਰੁੱਧ ਅਜ਼ਾਦੀ ਦੇ ਸੰਘਰਸ਼ ਵਿਚ ਮੋਹਰੀ ਰਹੇ। ਨੱਥੂਰਾਮ ਗੌਡਸੇ ਨੇ 30 ਜਨਵਰੀ, 1948 ਨੂੰ ਆਪਣੀ ਸ਼ਾਮ ਦੀ ਪ੍ਰਾਰਥਨਾ ਦੌਰਾਨ ਬਿਰਲਾ ਹਾਊਸ ਵਿਖੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਸ਼ਹੀਦੀ ਦੀ ਯਾਦ ਵਿਚ 30 ਜਨਵਰੀ ਨੂੰ ਸ਼ਹੀਦ ਦਿਵਸ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਪੂਰੇ ਭਾਰਤ ਨੂੰ ਇਕ ਸ਼ਾਂਤਮਈ ਸੰਘਰਸ਼ ਦੇ ਨਾਲ ਜੋੜਿਆ ਜਿਸ ਵਿਚ ਹਿੰਸਾ ਲਈ ਕੋਈ ਵੀ ਥਾਂ ਨਹੀਂ ਸੀ । ਮਹਾਤਮਾ ਗਾਂਧੀ ਦੀ ਬਰਸੀ ਤੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਬ੍ਰਿਟਿਸ਼ ਰਾਜ ਵਿਰੁੱਧ ਸੰਘਰਸ਼ ਨੂੰ ਯਾਦ ਕਰਨਾ ਚਾਹੀਦਾ ਹੈ। ਉਹ ਸਭ ਤੋਂ ਮਹੱਤਵਪੂਰਨ ਮੈਂਬਰਾਂ ਵਿਚੋਂ ਇਕ ਸਨ ਜਿਨ੍ਹਾਂ ਨੇ ਭਾਰਤ ਨੂੰ ਅਜ਼ਾਦੀ ਪ੍ਰਾਪਤ ਕਰਨ ਵਿਚ ਮਦਦ ਕੀਤੀ। ਇਸ ਦਿਨ ਭਾਰਤ ਦੇ ਲੋਕਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਮਹਾਤਮਾ ਗਾਂਧੀ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਜੀ ਦੀ ਨੂਮ ਯਾਦ ਵਿਚ ਭਾਰਤ ਸਰਕਾਰ ਵੱਲੋਂ ਸਵੱਛਤਾ ਅਭਿਆਨ ਵੀ ਸ਼ੁਰੂ ਕੀਤੇ ਗਏ ਸਨ। ਜਿਸ ਦੇ ਤਹਿਤ ਸਕੂਲ ਵਿਚ ਵਿਦਿਆਰਥੀਆਂ ਵੱਲੋਂ ਸਵੱਛਤਾ ਸ਼ਪਥ ਵੀ ਲਈ ਗਈ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਸਟਾਫ਼ ਮੌਜੂਦ ਸੀ।