- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿੱਚ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗੁਵਾਈ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੇ ਜੀਵਨ ਨਾਲ ਸਬੰਧਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੋਨਾਂ ਜਨਮ 2 ਅਕਤੂਬਰ ਨੂੰ ਹੋਇਆ ਸੀ। ਚੇਅਰਪਰਸਨ ਕਮਲ ਸੈਣੀ ਨੇ ਬੱਚਿਆਂ ਨੂੰ ਗਾਂਧੀ ਅਤੇ ਸ਼ਾਸਤਰੀ ਵਾਂਗ ਸੱਚਾਈ ਅਤੇ ਅਹਿੰਸਾ ਦੇ ਰਸਤੇ ’ਤੇ ਚੱੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਊਚ-ਨੀਚ, ਛੋਟਾ-ਵੱਡਾ, ਜਾਤ-ਪਾਤ, ਰੰਗ ਭੇਦ ਅਤੇ ਨਸਲ ਭੇਦ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਸ ਸਮਾਜ ਵਿਚ ਵਿਚਰਨਾ ਚਾਹੀਦਾ ਹੈ ਤਾਂ ਜੋ ਇਸ ਦੇਸ਼ ਨੂੰ ਰਹਿਣ ਲਈ ਇਕ ਵਧੀਆਂ ਥਾਂ ਬਣਾਇਆ ਜਾ ਸਕੇ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।