- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਕਲਾਬ ਜ਼ਿੰਦਾਬਾਦ ਅਤੇ ਭਾਰਤ ਮਾਤਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਇਨਕਲਾਬ ਜ਼ਿੰਦਾਬਾਦ ਅਤੇ ਭਾਰਤ ਮਾਤਾ ਕੀ ਜੈ ਦੇ ਨਾਅਰਿਆਂ ਦੀ ਗੂੰਜ ਦਰਮਿਆਨ ਮੋਗਾ ਦੇ ਸ਼ਹੀਦੀ ਪਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਅਖਿਲ ਭਾਰਤ ਆਜ਼ਾਦ ਕ੍ਰਾਂਤੀਕਾਰੀ ਦਲ ਦੇ ਮੁਖੀ ਵੀਰ ਪ੍ਰਤਾਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਸਮਾਗਮ ਵਿਚ ਭਾਰਤੀਯ ਰਾਸ਼ਟਰਵਾਦੀ ਪਾਰਟੀ ਅਤੇ ਆਜ਼ਾਦ ਕ੍ਰਾਂਤੀਕਾਰੀ ਦਲ ਦੇ ਕਈ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਦੀ ਸਮਾਧ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਭਾਰਤੀਯ ਰਾਸ਼ਟਰਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਮਲਾਨ ਵਿਸ਼ਵਾਸ, ਨੈਸ਼ਨਲ ਵਾਈਸ ਪ੍ਰਧਾਨ ਅਤੇ ਪੰਜਾਬ ਇੰਚਾਰਜ ਸੁਖਵਿੰਦਰ ਪਾਲ ਸਿੰਘ ਗਰੇਵਾਲ, ਨੈਸ਼ਨਲ ਕੋਆਰਡੀਨੇਟਰ ਹਰਪ੍ਰੀਤ ਸਿੰਘ ਬੰਗਾ, ਨੈਸ਼ਨਲ ਸਕੱਤਰ ਰਤਨ ਚੰਦ ਕੁੰਡਲ, ਪੰਜਾਬ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ੇਰਗਿੱਲ, ਦਰਸ਼ਨ ਸਿੰਘ, ਪੰਜਾਬ ਕੋਰ ਕਮੇਟੀ ਮੈਂਬਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਰਾਜਿੰਦਰ ਘਈ, ਗਿੱਲ ਹਲਕੇ ਦੇ ਇੰਚਾਰਜ ਸੁਖਪਾਲ ਸਿੰਘ ਬਰਾੜ, ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਇੰਚਾਰਜ ਜਗਤਾਰ ਸਿੰਘ, ਲੰਬੀ ਹਲਕੇ ਦੇ ਇੰਚਾਰਜ, ਉੱਤਰੀ ਲੁਧਿਆਣਾ ਹਲਕੇ ਦੇ ਇੰਚਾਰਜ ਨਿਤਿਨ ਛਾਬੜਾ, ਆਜ਼ਾਦ ਕ੍ਰਾਂਤੀਕਾਰੀ ਦਲ ਦੇ ਪੰਜਾਬ ਯੂਥ ਵਿੰਗ ਦੇ ਵਾਈਸ ਚੇਅਰਮੈਨ ਸੁਖਕਰਨ ਸਿੰਘਾ ਵਾਲਾ ਅਤੇ ਪੰਜਾਬ ਮੀਡੀਆ ਪ੍ਰੈੱਸ ਸਕੱਤਰ ਸਤਪਾਲ ਸਿੰਘ ਭਾਗੀਕੇ ਸਮੇਤ ਹੋਰ ਆਗੂ ਮੌਜੂਦ ਸਨ। ਸਮਾਗਮ ਦੌਰਾਨ ਭਾਰਤੀਯ ਰਾਸ਼ਟਰਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਮਲਾਨ ਵਿਸ਼ਵਾਸ, ਨੈਸ਼ਨਲ ਵਾਈਸ ਪ੍ਰਧਾਨ ਸੁਖਵਿੰਦਰ ਪਾਲ ਸਿੰਘ ਗਰੇਵਾਲ, ਨੈਸ਼ਨਲ ਕੋਆਰਡੀਨੇਟਰ ਹਰਪ੍ਰੀਤ ਸਿੰਘ ਬੰਗਾ, ਨੈਸ਼ਨਲ ਸਕੱਤਰ ਰਤਨ ਚੰਦ ਕੁੰਡਲ ਅਤੇ ਪੰਜਾਬ ਕੋਆਰਡੀਨੇਟਰ ਹਰਪ੍ਰੀਤ ਸਿੰਘ ਸ਼ੇਰਗਿੱਲ ਨੂੰ ਸਿਰੋਪੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀਯ ਰਾਸ਼ਟਰਵਾਦੀ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਵੀ ਕੀਤੀਆਂ ਗਈਆਂ। ਪਾਰਟੀ ਵੱਲੋਂ ਵੀਰ ਪ੍ਰਤਾਪ ਨੂੰ ਵਿਧਾਨ ਸਭਾ ਹਲਕਾ ਧਰਮਕੋਟ ਦਾ ਇੰਚਾਰਜ ਅਤੇ ਸਤਪਾਲ ਸਿੰਘ ਭਾਗੀਕੇ ਨੂੰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਵੀਰ ਪ੍ਰਤਾਪ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਧਰਮਕੋਟ ਵਿਖੇ ਵੱਡਾ ਇਕੱਠ ਕਰਕੇ ਭਾਰਤੀਯ ਰਾਸ਼ਟਰਵਾਦੀ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਅੰਤ ਵਿਚ ਉਨ੍ਹਾਂ ਨੇ ਸਮਾਗਮ ਵਿਚ ਪਹੁੰਚੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਦਿਲੋਂ ਸਵਾਗਤ ਕਰਦਿਆਂ ਧੰਨਵਾਦ ਕੀਤਾ।