
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੀਨੀਅਰ ਕਪਤਾਨ ਪੁਲਿਸ ਮੋਗਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮਨਮੋਹਨ ਸਰਨਾ, ਡੀਐੱਸਪੀ ਟਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟਰੈਫਿਕ ਪੁਲਿਸ ਮੋਗਾ ਵੱਲੋਂ ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ, ਟਰੈਫਿਕ ਚਿੰਨ੍ਹਾਂ ਦੀ ਜਾਣਕਾਰੀ, ਐਮਰਜੈਂਸੀ ਹੈਲਪਲਾਈਨ ਨੰਬਰ 112, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਇਸ ਮੌਕੇ ਏਐੱਸਆਈ ਰਾਜਵਰਿੰਦਰ ਸਿੰਘ ਟਰੈਫਿਕ ਸਟਾਫ਼ ਮੋਗਾ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਸਟਾਫ਼ ਮੋਗਾ ਵੱਲੋਂ ਡਰਾਈਵਰਾਂ ਨੂੰ ਸੰਬੋਧਨ ਕੀਤਾ ਗਿਆ। ਏਐੱਸਆਈ ਰਾਜਵਰਿੰਦਰ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਹਰ ਵਾਹਨ ਚਾਲਕ ਵੱਲੋਂ ਟਰੈਫਿਕ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਡਰਾਈਵਰਾਂ ਨੂੰ ਆਪਣਾ ਡਰਾਈਵਿੰਗ ਲਾਇਸੈਂਸ ਬਣਵਾਉਣ, ਵਾਹਨ ਨਿਰਧਾਰਤ ਗਤੀ ਸੀਮਾ ਅੰਦਰ ਚਲਾਉਣ, ਓਵਰ ਸਪੀਡ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ ਅਤੇ ਕਿਸੇ ਵੀ ਕਿਸਮ ਦਾ ਨਸ਼ਾ ਕਰਕੇ ਵਾਹਨ ਨਾ ਚਲਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਵਾਹਨਾਂ ਦੇ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਰੱਖਣ ਅਤੇ ਸੜਕ ’ਤੇ ਹੋਰ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜ਼ਿੰਮੇਵਾਰੀ ਨਾਲ ਵਾਹਨ ਚਲਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਐਮਰਜੈਂਸੀ ਸਥਿਤੀ ਵਿਚ ਪੁਲਿਸ ਸਹਾਇਤਾ ਪ੍ਰਾਪਤ ਕਰਨ ਲਈ 112 ਹੈਲਪਲਾਈਨ ਨੰਬਰ ਦੀ ਵਰਤੋਂ ਸਬੰਧੀ ਵੀ ਡਰਾਈਵਰਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰਾਂ ਤੇ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਟਰਾਲੀ ਯੂਨੀਅਨ ਮੋਗਾ ਦੇ ਆਗੂਆਂ ਅਤੇ ਡਰਾਈਵਰਾਂ ਨੇ ਟਰੈਫਿਕ ਪੁਲਿਸ ਵੱਲੋਂ ਕੀਤੀ ਗਈ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਯੂਨੀਅਨ ਪ੍ਰਧਾਨ ਸ਼ਿੰਗਾਰਾ ਸਿੰਘ, ਸੈਕਟਰੀ ਦਾਰਾ ਸਿੰਘ ਸਮੇਤ ਟਰਾਲੀ ਯੂਨੀਅਨ ਦੇ ਮੈਂਬਰ ਅਤੇ ਡਰਾਈਵਰ ਹਾਜ਼ਰ ਸਨ।