ਟਰੱਕ ਆਪ੍ਰੇਟਰ ਯੂਨੀਅਨ ਵੱਲੋਂ ਵਿਧਾਇਕ ਡਾ. ਅਰੋੜਾ ਦਾ ਸਨਮਾਨ
ਟਰੱਕ ਅਪਰੇਟਰ ਯੂਨੀਅਨ ਮੋਗਾ
Publish Date: Fri, 27 Feb 2026 03:55 PM (IST)
Updated Date: Sat, 28 Feb 2026 03:58 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਟਰੱਕ ਅਪਰੇਟਰ ਯੂਨੀਅਨ ਮੋਗਾ ਵੱਲੋਂ ਸਰਬੱਤ ਦੇ ਭਲੇ ਲਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਕਰਵਾ ਕੇ ਉਨ੍ਹਾਂ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਟਰੱਕ ਅਪਰੇਟਰਾਂ ਦੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ, ਮੋਗਾ ਦੇ ਸਮੂਹ ਟਰੱਕ ਅਪਰੇਟਰ ਆਪਣਾ ਬਿਜ਼ਨੈੱਸ ਅਮਨਸ਼ਾਂਤੀ ਦੇ ਨਾਲ ਕਰ ਰਹੇ ਹਨ ਅਤੇ ਅੱਜ ਟਰੱਕ ਯੂਨੀਅਨ ਮੋਗਾ ਦੀ ਅਗਵਾਈ ਬਹੁਤ ਹੀ ਸੂਝਵਾਨ ਨੌਜਵਾਨ ਆਗੂ ਆਗਿਆਪਾਲ ਸਿੰਘ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਟਰੱਕ ਅਪਰੇਟਰਾਂ ਲਈ ਖੁੱਲ੍ਹੇ ਹਨ। ਇਸ ਮੌਕੇ ਪ੍ਰਧਾਨ ਆਗਿਆਪਾਲ ਸਿੰਘ, ਸੁਨੀਲ ਕੁਮਾਰ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਵਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਟਰੱਕ ਅਪਰੇਟਰ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਟਰੱਕ ਅਪਰੇਟਰ ਯੂਨੀਅਨ ਵੱਲੋਂ ਪ੍ਰਧਾਨ ਆਗਿਆਪਾਲ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਅਖ਼ੀਰ ਵਿਚ ਪ੍ਰਧਾਨ ਆਗਿਆਪਾਲ ਸਿੰਘ ਨੇ ਸਮੂਹ ਟਰੱਕ ਅਪਰੇਟਰਾਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।