ਦਸਤਾਰ ਸਜਾਉਣ ਸਬੰਧੀ ਕੈਂਪ 5 ਅਪ੍ਰੈਲ ਨੂੰ
ਪਿੰਡ ਦੀ ਨਾਮਵਰ ਧਾਰਮਿਕ ਸੰਸਥਾ
Publish Date: Wed, 01 Apr 2026 03:39 PM (IST)
Updated Date: Thu, 02 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘੱਲ ਕਲਾਂ: ਪਿੰਡ ਦੀ ਨਾਮਵਰ ਧਾਰਮਿਕ ਸੰਸਥਾ ਜਾਗੋ ਲਹਿਰ ਘੱਲ ਕਲਾਂ ਦੇ ਮੁੱਖ ਸੇਵਾਦਾਰ ਭਾਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਸਕੂਲਾਂ ’ਚੋਂ ਵਿਹਲੇ ਹੋਣ ਤੋਂ ਬਾਅਦ ਧਾਰਮਿਕ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦੇ ਨਾਲ ਜੁੜੇ ਰਹਿਣ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸ ਵਾਰ ਵੀ ਦਸਤਾਰ ਸਜਾਉਣ ਦੇ ਕੈਂਪ ਲਗਾਕੇ ਸੋਹਣੀ ਦਸਤਾਰ ਸਿਖਾਉਣ ਅਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਦਾ ਉਪਰਾਲਾ ਕੀਤਾ ਗਿਆ। ਪਿੰਡ ਦੇ ਬਹੁਤ ਸਾਰੇ ਬੱਚਿਆਂ ਨੇ ਇਸ ਵਿਚ ਹਿੱਸਾ ਲਿਆ ਗਿਆ ਸੀ, ਹੁਣ ਬੱਚਿਆਂ ਦੇ ਦਸਤਾਰ ਮੁਕਾਬਲੇ 5 ਅਪ੍ਰੈਲ ਐਤਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਦੌਰਾਨ ਬੱਚਿਆਂ ਦੇ ਵਿਚ ਉਤਸ਼ਾਹ ਪੈਦਾ ਕਰਨ ਲਈ ਬੱਚਿਆਂ ਨੂੰ ਇਨਾਮ ਵੀ ਦਿੱਤੇ ਜਾ ਰਹੇ ਹਨ, ਜਿਸ ਵਿਚ ਪਹਿਲਾ ਇਨਾਮ 7100, ਦੂਜਾ ਇਨਾਮ 5100, ਤੀਜਾ ਇਨਾਮ 3100 ਰੁਪਏ ਦਿੱਤਾ ਜਾ ਰਿਹਾ ਹੈ। ਸੰਸਥਾ ਵੱਲੋਂ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੂੰ ਵੀ ਦਸਤਾਰ ਮੁਕਾਬਲੇ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ।