ਪਾਬੰਦੀਸ਼ੁਦਾ 150 ਗੋਲ਼ੀਆਂ ਸਣੇ ਦੋ ਕਾਬੂ
ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ
Publish Date: Wed, 07 Jan 2026 03:56 PM (IST)
Updated Date: Thu, 08 Jan 2026 04:00 AM (IST)
ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਵੱਲੋਂ ਗੋਲੀਆਂ ਸਮੇਤ ਕਾਬੂ ਕੀਤੇ ਦੋ ਵਿਅਕਤੀ। ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਪਾਬੰਦੀਸ਼ੁਦਾ ਦਵਾਈ ਦੀਆਂ 150 ਗੋਲ਼ੀਆਂ ਬਰਾਮਦ ਕੀਤੀਆ ਹਨ। ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਸੂਚਨਾ ਤੇ ਨਿਹਾਲ ਸਿੰਘ ਵਾਲਾ ਵਿਖੇ ਬਲਵਿੰਦਰ ਸਿੰਘ ਤੇ ਅਰਸ਼ਦੀਪ ਸਿੰਘ ਵਾਸੀਆਨ ਮਾਣੂਕੇ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 150 ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਬਰਾਮਦ ਕੀਤੀਆਂ ਗੋਲ਼ੀਆਂ ਨੂੰ ਕਬਜ਼ੇ ’ਚ ਲੈ ਕੇ ਕਾਬੂ ਕੀਤੇ ਦੋਵੇਂ ਵਿਅਕਤੀਆਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।