ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਮੁਖਬਰ ਦੀ ਸੂਚਨਾ 'ਤੇ ਚੋਰੀ ਦੀ ਰੇਤਾ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਬਰਾਮਦ ਕਰਕੇ ਦੋ ਚਾਲਕਾਂ ਨੂੰ ਕਾਬੂ ਕੀਤਾ ਹੈ। ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਗੁਰਮੀਤ ਸਿੰਘ ਤੇ ਜਗਜੀਤ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਜੋ ਨਾਜਾਇਜ਼ ਮਾਈਨਿੰਗ ਕਰਕੇ ਆਪਣੇ ਆਪਣੇ ਟਰੈਕਟਰ ਟਰਾਲੀਆਂ 'ਤੇ ਰੇਤਾ ਲੋਡ ਕਰਕੇ ਪਿੰਡ ਕੋਟ ਸਦਰ ਖਾਂ ਤੋਂ ਮੋਗਾ ਵੱਲ ਨੂੰ ਜਾ ਰਹੇ ਹਨ। ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਚੀਮਾ ਕੋਲੋਂ ਰੇਤਾ ਨਾਲ ਭਰੇ ਦੋਵੇਂ ਟਰੈਕਟਰ ਟਰਾਲੀਆਂ ਨੂੰ ਕਬਜ਼ੇ 'ਚ ਲੈ ਕੇ ਦੋਵੇਂ ਚਾਲਕਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।