ਬਿਰਧ ਆਸ਼ਰਮ ਦੇ ਦੋ ਬਜ਼ੁਰਗਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਭੇਟ ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ
Publish Date: Tue, 29 Sep 2026 03:26 PM (IST)
Updated Date: Wed, 30 Sep 2026 04:01 AM (IST)
ਰੋਟਰੀ ਕਲੱਬ ਮੋਗਾ ਰਾਇਲ ਨੇ ਖਾਣ-ਪੀਣ ਦਾ ਸਾਮਾਨ ਤੇ ਹੋਰ ਲੋੜੀਂਦੀ ਸਮੱਗਰੀ ਵੀ ਦਿੱਤੀ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ : ਸਮਾਜ ਸੇਵਾ ਦੇ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦੇ ਹੋਏ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਪ੍ਰਧਾਨ ਅਮੋਲ ਸੂਦ ਦੀ ਅਗਵਾਈ ਹੇਠ ਮਹਿਮੇ ਵਾਲਾ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਵਿਸ਼ੇਸ਼ ਸੇਵਾ ਕਾਰਜ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਵੱਲੋਂ ਆਸ਼ਰਮ ਵਿਚ ਰਹਿ ਰਹੇ ਇੱਕ ਬਜ਼ੁਰਗ ਪੁਰਸ਼ ਅਤੇ ਇਕ ਬਜ਼ੁਰਗ ਮਹਿਲਾ ਦੀ ਸੁਣਨ ਸਬੰਧੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਦੋ ਕੰਨਾਂ ਦੀਆਂ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਸ ਤੋਂ ਇਲਾਵਾ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਖਾਣ-ਪੀਣ ਦਾ ਸਾਮਾਨ, ਸਫ਼ਾਈ ਲਈ ਵਾਈਪਰ ਅਤੇ ਇਕ ਬਜ਼ੁਰਗ ਮਹਿਲਾ ਲਈ ਡਾਇਪਰ ਵੀ ਆਸ਼ਰਮ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਇਸ ਮੌਕੇ ਰੋਟਰੀ ਕਲੱਬ ਮੋਗਾ ਰਾਇਲ ਦੇ ਪ੍ਰਧਾਨ ਅਮੋਲ ਸੂਦ ਅਤੇ ਪ੍ਰੋਜੈਕਟ ਚੇਅਰਮੈਨ ਆਸ਼ੀਸ਼ ਅਗਰਵਾਲ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਕਰਨਾ ਹਰ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਇਸ ਪੜਾਅ ਵਿਚ ਬਜ਼ੁਰਗਾਂ ਨੂੰ ਸਿਰਫ਼ ਸਹੂਲਤਾਂ ਹੀ ਨਹੀਂ, ਸਗੋਂ ਪਿਆਰ, ਸਤਿਕਾਰ, ਆਪਣੇਪਣ ਅਤੇ ਸਾਥ ਦੀ ਵੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਸਮੇਂ-ਸਮੇਂ ’ਤੇ ਲੋੜਵੰਦ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਸਮਾਜ ਸੇਵੀ ਪ੍ਰੋਜੈਕਟ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਲਈ ਇਹ ਸੇਵਾ ਕਾਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੰਨਾਂ ਦੀਆਂ ਮਸ਼ੀਨਾਂ ਮਿਲਣ ਨਾਲ ਦੋਵਾਂ ਬਜ਼ੁਰਗਾਂ ਨੂੰ ਸੁਣਨ ਵਿਚ ਕਾਫ਼ੀ ਸਹੂਲਤ ਮਿਲੇਗੀ ਅਤੇ ਉਹ ਆਸ਼ਰਮ ਦੇ ਹੋਰ ਬਜ਼ੁਰਗਾਂ ਅਤੇ ਪ੍ਰਬੰਧਕਾਂ ਨਾਲ ਹੋਰ ਸੁਚੱਜੇ ਢੰਗ ਨਾਲ ਗੱਲਬਾਤ ਕਰ ਸਕਣਗੇ। ਇਸ ਦੌਰਾਨ ਕਲੱਬ ਦੇ ਸਕੱਤਰ ਰੁਪੇਸ਼ ਮਜੀਠੀਆ, ਖ਼ਜ਼ਾਨਚੀ ਰਵੀ ਸ਼ੰਕਰ ਬਾਂਸਲ, ਸਾਬਕਾ ਪ੍ਰਧਾਨ ਸੀਏ ਸੁਭਾਸ਼ ਬਾਂਸਲ, ਪ੍ਰੋਜੈਕਟ ਚੇਅਰਮੈਨ ਆਸ਼ੀਸ਼ ਅਗਰਵਾਲ, ਸੂਰਜ ਜੈਨ, ਕਪਿਲ ਕੰਡਾ, ਵਿਪਿਨ ਸਿੰਗਲਾ, ਹਰੀਸ਼ ਬਾਂਸਲ, ਵਿਨੋਦ ਕੁਮਾਰ, ਦਿਨੇਸ਼ ਕੁਮਾਰ, ਵਿਸ਼ਾਲ ਸਿੰਗਲਾ, ਗਗਨਦੀਪ ਗਰਗ, ਅਸ਼ਵਨੀ ਬਾਂਸਲ ਅਤੇ ਸਿਧਾਰਥ ਮਹਾਜਨ ਸਮੇਤ ਹੋਰ ਮੈਂਬਰ ਹਾਜ਼ਰ ਸਨ।