10 ਕਿੱਲੋ ਚੂਰਾ ਪੋਸਤ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ
ਪੁਲਿਸ ਨੇ ਗਸ਼ਤ ਦੌਰਾਨ
Publish Date: Tue, 10 Feb 2026 04:02 PM (IST)
Updated Date: Wed, 11 Feb 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਪੁਲਿਸ ਨੇ ਗਸ਼ਤ ਦੌਰਾਨ ਮੁਖ਼ਬਰ ਦੀ ਸੂਚਨਾ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਕਿੱਲੋ ਡੋਡੇ ਬਰਾਮਦ ਕੀਤੇ ਹਨ। ਪੁਲਿਸ ਕਾਬੂ ਕੀਤੇ ਮੁਲਜ਼ਮਾਂ ਪਾਸੋਂ 2 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਥਾਣਾ ਫਤਿਹਗੜ੍ਹ ਪੰਜਤੂਰ ਪੁਲਿਸ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖ਼ਬਰ ਦੀ ਇਤਲਾਹ ’ਤੇ ਪਿੰਡ ਬੋਘੇਵਾਲਾ ਵਿਖੇ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਕਿੱਲੋ ਡੋਡੇ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਕਾਬੂ ਕੀਤੇ ਦੋਨੋਂ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਰਮਨਦੀਪ ਸਿੰਘ ਵਾਸੀ ਪਿੰਡ ਬੋਘੇਵਾਲਾ ਦੇ ਰੂਪ ਵਿਚ ਦੱਸੀ ਹੈ। ਪੁਲਿਸ ਨੇ ਕਾਬੂ ਕੀਤੇ ਦੋਨੋਂ ਵਿਅਕਤੀਆਂ ਪਾਸੋਂ 2 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਫਤਿਹਗੜ੍ਹ ਪੰਜਤੂਰ ਵਿਖੇ ਮਾਮਲਾ ਦਰਜ ਕਰ ਲਿਆ ਹੈ।