300 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼
Publish Date: Thu, 26 Feb 2026 05:49 PM (IST)
Updated Date: Fri, 27 Feb 2026 04:07 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਦੇ ਹੋਏ ਡੀਐੱਸਪੀ ਧਰਮਕੋਟ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐੱਸਪੀਆਈ ਮੋਗਾ, ਸੁੱਖਅਮ੍ਰਿਤ ਸਿੰਘ ਡੀਐੱਸਪੀਡੀ ਅਤੇ ਉਨ੍ਹਾਂ ਦੀ ਸੁਪਰਵੀਜ਼ਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫ਼ਲਤਾ ਹੱਥ ਲੱਗੀ ਜਦ ਪੁਲਿਸ ਨੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਰਾਂ ਪਾਸੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਦੇ ਹੋਏ ਡੀਐੱਸਪੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸੀਆਈਏ ਸਟਾਫ਼ ਮੋਗਾ ਪੁਲਿਸ ਸਮੇਤ ਮੇਨ ਚੌਂਕ ਕੋਟ ਈਸੇ ਖਾਂ ਵਿਖੇ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਜਸਕਰਨ ਸਿੰਘ ਉਰਫ ਕਰਨ ਵਾਸੀ ਬੇਰੀ ਵਾਲਾ ਉਰਫ਼ ਬੇਰੀ ਕਾਦਰਾ ਥਾਣਾ ਸਦਰ ਜ਼ੀਰਾ ਅਤੇ ਲੂਕਾ ਵਾਸੀ ਕਟੋਰਾ ਥਾਣਾ ਸਦਰ ਜ਼ੀਰਾ ਜੋ ਰਲਕੇ ਕਥਿਤ ਤੌਰ ’ਤੇ ਹੈਰੋਇੰਨ ਵੇਚਣ ਦਾ ਧੰਦਾ ਕਰਦੇ ਹਨ। ਉਹ ਅੱਜ ਵੀ ਦੋਨੋਂ ਜਾਣੇ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੁਖ਼ਬਰ ਦੀ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਇਨ੍ਹਾ ਖ਼ਿਲਾਫ਼ ਮੁਕੱਦਮਾ ਨੰਬਰ 44 ਮਿਤੀ 25 02 2026 ਅਧੀਨਧਾਰ 21 61 85 ਐੱਨਡੀਪੀਐੱਸ ਐਕਟ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਅਗਲੀ ਤਫ਼ਤੀਸ਼ ਐੱਸਆਈ ਸਤਨਾਮ ਸਿੰਘ ਵੱਲੋਂ ਕੀਤੀ ਗਈ, ਜਿਸ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਮੁਖ਼ਬਰ ਵੱਲੋਂ ਦੱਸੀ ਜਗ੍ਹਾ ’ਤੇ ਰੇਡ ਕਰਕੇ ਦੋਨੋਂ ਅਰੋਪੀ ਜਸਕਰਨ ਸਿੰਘ ਅਤੇ ਲੂਕਾ ਉਕਤ ਨੂੰ ਕਾਬੂ ਕੀਤਾ ਅਤੇ ਇਨ੍ਹਾਂ ਦੀ ਡੀਐੱਸਪੀ ਜਸਵਰਿੰਦਰ ਸਿੰਘ ਧਰਮਕੋਟ ਦੀ ਹਾਜ਼ਰੀ ਵਿਚ ਤਲਾਸ਼ੀ ਲੈਣ ’ਤੇ ਜਸਕਰਨ ਸਿੰਘ ਉਕਤ ਦੀ ਪਹਿਨੀ ਹੋਈ ਜੀਨ ਦੀ ਪੈਂਟ ਦੀ ਸੱਜੀ ਜੇਬ ’ਚੋਂ ਮਿਲੇ ਵਜ਼ਨਦਾਰ ਪਾਰਦਰਸ਼ੀ ਮੌਮੀ ਲਿਫ਼ਾਫ਼ੇ ’ਚ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਸਕਰਨ ਸਿੰਘ ਅਤੇ ਲੂਕਾ ਨੂੰ ਮੌਕੇ ’ਤੇ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਅਰੋਪੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰੀਮਾਂਡ ਹਾਲਿਸ ਕੀਤਾ ਜਾਵੇਗਾ ਅਤੇ ਇਨ੍ਹਾਂ ਪਾਸੋਂ ਬਰਾਮਦ ਹੈਰੋਇਨ ਸਬੰਧੀ ਡੂੰਘਾਈ ਨਾਲ ਬੈਕਵਰਡ ਫਾਰਵਰਡ ਲਿੰਕਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।