ਸੇਫ਼ਟੀ ਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਲਾਈ
ਸਿਵਲ ਸਰਜਨ ਮੋਗਾ ਡਾਕਟਰ
Publish Date: Fri, 10 Apr 2026 04:51 PM (IST)
Updated Date: Sat, 11 Apr 2026 04:03 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾਂ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫ਼ਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿਚ ਸੁਧਾਰ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਸਿੱਧੂ ਡੀਡੀਐੱਚਓ ਅਤੇ ਹਰਜਿੰਦਰ ਕੌਰ ਮੀਡੀਆ ਇੰਚਾਰਜ ਅਤੇ ਪੰਕਜ ਸੂਦ ਸਿਵਲ ਹਸਪਤਾਲ਼ ਮੋਗਾ ਵੀ ਹਾਜ਼ਰ ਸਨ।