ਸੋਸਾਇਟੀ ਦੀ 10 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹਲਕਾ ਧਰਮਕੋਟ ਅਧੀਨ ਹਲਕਾ ਧਰਮਕੋਟ ਅਧੀਨ
Publish Date: Sat, 03 Oct 2026 08:18 PM (IST)
Updated Date: Sun, 04 Oct 2026 04:08 AM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਕੋਟ ਸਦਰ ਖਾਂ ਵਿਖੇ ਤਿੰਨ ਪਿੰਡਾਂ ਦੀ ਸਾਂਝੀ ਕੋਆਪ੍ਰੇਟਿਵ ਸੋਸਾਇਟੀ ਦੀ 10 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਚੋਣ ਦੌਰਾਨ ਸਮੂਹ ਮੈਂਬਰਾਂ ਵੱਲੋਂ ਆਪਸੀ ਸਹਿਮਤੀ ਨਾਲ ਨਵੇਂ ਅਹੁਦੇਦਾਰਾਂ ਅਤੇ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਗੁਰਮੀਤ ਸਿੰਘ ਲਾਟੀ ਨੂੰ ਸਰਬਸੰਮਤੀ ਨਾਲ ਸੋਸਾਇਟੀ ਦਾ ਪ੍ਰਧਾਨ ਚੁਣਿਆ ਗਿਆ, ਜਦਕਿ ਜਗਤਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਰੂਪ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਵਿਸਾਖਾ ਸਿੰਘ, ਨਸੀਬ ਸਿੰਘ, ਸਤਨਾਮ ਸਿੰਘ, ਪ੍ਰੇਮ ਕੁਮਾਰ, ਕਾਰਜ ਸਿੰਘ, ਕੁਲਦੀਪ ਕੌਰ ਅਤੇ ਲਖਵੀਰ ਕੌਰ ਨੂੰ ਕਮੇਟੀ ਮੈਂਬਰ ਵਜੋਂ ਸਰਬਸੰਮਤੀ ਨਾਲ ਚੁਣਿਆ ਗਿਆ। ਚੋਣ ਉਪਰੰਤ ਨਵੇਂ ਚੁਣੇ ਗਏ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਕਮੇਟੀ ਮੈਂਬਰਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਵੀ ਨਵੀਂ ਚੁਣੀ ਗਈ ਕਮੇਟੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸੰਸਥਾਵਾਂ ਦੱਸਿਆ ਗਿਆ। ਇਸ ਮੌਕੇ ਬੁਲਾਰਿਆਂ ਨੇ ਆਸ ਪ੍ਰਗਟਾਈ ਕਿ ਨਵੀਂ ਚੁਣੀ ਗਈ ਕਮੇਟੀ ਸੋਸਾਇਟੀ ਦੇ ਮੈਂਬਰਾਂ ਅਤੇ ਤਿੰਨਾਂ ਪਿੰਡਾਂ ਦੇ ਸਹਿਕਾਰੀ ਖੇਤਰ ਨਾਲ ਜੁੜੇ ਲੋਕਾਂ ਦੇ ਹਿੱਤਾਂ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਲੋੜਾਂ ਪੂਰੀਆਂ ਕਰਨ, ਖਾਦਾਂ, ਬੀਜਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਨਵੀਂ ਕਮੇਟੀ ਤੋਂ ਵੀ ਸੋਸਾਇਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਮੈਂਬਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੀ ਉਮੀਦ ਪ੍ਰਗਟ ਕੀਤੀ ਗਈ।