- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ 2027 ਹਰ ਘਰ ਝੰਡਾ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ : ਮਿਸ਼ਨ 2027 ਹਰ ਘਰ ਝੰਡਾ, ਹਰ ਘਰ ਪੰਜਾ ਤਹਿਤ ਕਾਂਗਰਸ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਮੋਗਾ ਦੇ ਸਨਰਾਈਜ਼ ਪੈਲੇਸ ਵਿਖੇ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਇਕੱਠ ਹੋਇਆ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸੁਭਮ ਸ਼ਰਮਾ ਸ਼ੋਭੀ ਦੇ ਸਨਰਾਈਜ਼ ਪੈਲੇਸ ਪਹੁੰਚਣ ’ਤੇ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਈਸ਼ਵਰ ਸਿੰਘ ਯੂਥ ਪ੍ਰਧਾਨ ਮੋਗਾ, ਮਨਪ੍ਰੀਤ ਸਿੰਘ ਯੂਥ ਪ੍ਰਧਾਨ ਵਿਧਾਨ ਸਭਾ ਹਲਕਾ ਮੋਗਾ ਅਤੇ ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੱਲੋਂ ਸੁਭਮ ਸ਼ਰਮਾ ਸ਼ੋਭੀ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ, ਯੂਥ ਕਾਂਗਰਸ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਤਹਿਤ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਜਿੰਦਰ ਸਿੰਘ ਸਰਪੰਚ ਡਗਰੂ, ਬਲਵਿੰਦਰ ਸਿੰਘ ਸਾਬਕਾ ਬਲਾਕ ਪ੍ਰਧਾਨ ਡਗਰੂ, ਤਾਜਵੀਰ ਸੋਹੀ, ਗੁਰਸੇਵਕ ਸਿੰਘ ਸਰਪੰਚ ਡਗਰੂ ਅਤੇ ਗੇਜਾ ਸਿੰਘ ਡਗਰੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਆਗੂਆਂ ਨੇ ਕਿਹਾ ਕਿ ‘ਹਰ ਘਰ ਝੰਡਾ, ਹਰ ਘਰ ਪੰਜਾ’ ਮੁਹਿੰਮ ਦਾ ਮਕਸਦ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਪਿੰਡਾਂ ਵਿਚ ਯੂਥ ਵਰਕਰਾਂ ਨੂੰ ਸਰਗਰਮ ਕਰਨ ਲਈ ਲਗਾਤਾਰ ਮੀਟਿੰਗਾਂ ਤੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਕੁਲਜਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਉਤਸ਼ਾਹ ਹੈ ਅਤੇ ਮਿਸ਼ਨ 2027 ਤਹਿਤ ਪਾਰਟੀ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਹੈ। ਈਸ਼ਵਰ ਸਿੰਘ ਯੂਥ ਪ੍ਰਧਾਨ ਮੋਗਾ ਅਤੇ ਮਨਪ੍ਰੀਤ ਸਿੰਘ ਯੂਥ ਪ੍ਰਧਾਨ ਵਿਧਾਨ ਸਭਾ ਹਲਕਾ ਮੋਗਾ ਨੇ ਵੀ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਲਈ ਯੂਥ ਕਾਂਗਰਸ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਘਰ ਝੰਡਾ, ਹਰ ਘਰ ਪੰਜਾ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਅੱਗੇ ਵਧਾਉਣ ਲਈ ਵਰਕਰਾਂ ਨਾਲ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ।