- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਮੋਗਾ ਦੇ ਪਿੰਡ ਦੌਲਤਪੁਰਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਬਲਾਕ ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ਵਿਚ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਨੇ ਮਾਤਾ ਮਲਕੀਤ ਕੌਰ ਪਤਨੀ ਮਹਿੰਦਰ ਸਿੰਘ ਨੂੰ ਮਕਾਨ ਬਣਾ ਕੇ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਿਕ ਮਾਤਾ ਮਲਕੀਤ ਕੌਰ ਅਤੇ ਉਨ੍ਹਾਂ ਦਾ ਪਤੀ ਮਹਿੰਦਰ ਸਿੰਘ ਦੋਨੋਂ ਹੀ ਬਜ਼ੁਰਗ ਹਨ ਤੇ ਬਹੁਤ ਲੋੜਵੰਦ ਹਨ। ਇੰਨ੍ਹਾਂ ਦੇ ਦੋ ਪੁੱਤਰ ਸਨ, ਜਿੰਨ੍ਹਾਂ ਦੀ ਮੌਤ ਹੋ ਚੁੱਕੀ ਹੈ। ਜਿਸ ਮਗਰੋਂ ਘਰ ਬਜ਼ੁਰਗ ਮਲਕੀਤ ਸਿੰਘ ਜੋ ਕਿ ਪਿਛਲੇ ਕਈ ਸਾਲਾਂ ਤੋਂ ਬਿਮਾਰ ਬੈੱਡ ਤੇ ਹੀ ਪਿਆ ਹੈ, ਇੰਨ੍ਹਾਂ ਬਜ਼ੁਰਗਾਂ ਕੋਲ ਬੁਢਾਪਾ ਪੈਨਸ਼ਨ ਤੋਂ ਇਲਾਵਾ ਕਮਾਈ ਦਾ ਕੋਈ ਹੋਰ ਸਾਧਨ ਨਹੀਂ ਹੈ। ਓਧਰੋਂ ਜੋ ਇੰਨ੍ਹਾਂ ਦਾ ਮਕਾਨ ਸੀ ਉਸ ਦੀਆਂ ਛੱਤਾਂ ਮੀਹ ਕਾਰਨ ਡਿੱਗ ਗਈਆਂ ਸਨ, ਇੰਨ੍ਹਾਂ ਦੇ ਘਰ ਦੀ ਹਾਲਤ ਬਹੁਤ ਖਸਤਾ ਹਲਾਤ ਵਿਚ ਸੀ। ਇਸ ਅਵਸਥਾ ਵਿਚ ਘਰ ਬਣਾਉਣਾ ਇੰਨ੍ਹਾਂ ਲਈ ਬਹੁਤ ਵੱਡੀ ਚੁਣੌਤੀ ਸੀ। ਇਸ ਪਰਿਵਾਰ ਨੇ ਆਪਣੀ ਸਾਰੀ ਸਥਿਤੀ ਨੂੰ ਇਕ ਅਰਜ਼ੀ ਲਿਖ ਕੇ ਡੇਰਾ ਸੱਚਾ ਸੌਦਾ ਦੇ ਸਹਾਇਤਾ ਮੋਬਾਇਲ ਨੰਬਰ ’ਤੇ ਭੇਜ ਦਿੱਤਾ, ਜਿਸ ਮਗਰੋਂ ਪੜਤਾਲ ਕਰਨ ’ਤੇ ਇੰਨ੍ਹਾਂ ਦੇ ਪਰਿਵਾਰ ਨੂੰ ਸਹਾਇਤਾ ਯੋਗ ਪਾਇਆ ਗਿਆ ਅਤੇ ਡੇਰਾ ਸੱਚਾ ਸੌਦਾ ਵੱਲੋਂ ਇੰਨ੍ਹਾਂ ਦਾ ਮਕਾਨ ਬਣਾਉਣ ਲਈ ਬਲਾਕ ਮੋਗਾ ਨੂੰ ਆਖਿਆ ਗਿਆ। ਜਿਸ ਮਗਰੋਂ ਬਲਾਕ ਮੋਗਾ ਦੀ ਸਾਧ ਸੰਗਤ ਨੇ ਤਨ, ਮਨ, ਧਨ ਲਾਕੇ ਇੰਨ੍ਹਾਂ ਦਾ ਮਕਾਨ ਬਣਾਉਣ ਦੀ ਸੇਵਾ ਕੀਤੀ। ਇਸ ਮੌਕੇ ਪਰਿਵਾਰ ਦੇ ਮੈਂਬਰਾਂ ਨੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਤਹਿਦਿਲੋਂ ਧੰਨਵਾਦ ਕੀਤਾ, ਇਲਾਕੇ ਦੇ ਲੋਕਾਂ ਨੇ ਵੀ ਡੇਰਾ ਸੱਚਾ ਸੌਦਾ ਦੇ ਇਸ ਭਲਾਈ ਦੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ, ਜਿਸਦੀ ਕਿ ਸਾਰੇ ਪਿੰਡ ਤੇ ਆਸ ਪਾਸ ਦੇ ਇਲਾਕੇ ਵਿਚ ਚਰਚਾ ਹੋਈ। ਇਸ ਮੌਕੇ ਵਿਸ਼ੇਸ਼ ਤੌਰ ਪੁੱਜੇ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਭੁਪਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਬਹੁਤ ਲੋੜਵੰਦ ਸੀ, ਅੱਜ ਇੰਨ੍ਹਾਂ ਦਾ ਮਕਾਨ ਬਣਦਾ ਦੇਖ ਕੇ ਸਾਨੂੰ ਬਹੁਤ ਚੰਗਾ ਲੱਗਾ। ਇਸ ਤੋਂ ਇਲਾਵਾ ਸੱਚੇ ਨਿਮਰ ਸੇਵਾਦਾਰ ਰਾਮ ਇੰਸਾਂ ਨੇ ਕਿਹਾ ਕਿ ਇਹ ਬਜ਼ੁਰਗ ਜੋੜਾ ਜਿੰਨ੍ਹਾਂ ਦਾ ਕੋਈ ਸਹਾਰਾ ਨਹੀਂ ਸੀ, ਪੂਜਨੀਕ ਗੁਰੂ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੀ ਰਹਿਮਤ ਸਦਕਾ ਅੱਜ ਇੰਨ੍ਹਾਂ ਨੂੰ ਆਪਣੀ ਛੱਤ ਨਸੀਬ ਹੋ ਜਾਵੇਗੀ, ਇਸ ਮੌਕੇ ਵੱਡੀ ਗਿਣਤੀ ਵਿਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਕਮੇਟੀ ਦੇ ਸੇਵਾਦਾਰ, ਪਿੰਡ ਦੇ ਮੋਹਤਵਾਰ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।