- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਹਲਕੇ ਦੇ ਪਿੰਡ ਸਾਫੂਵਾਲਾ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਹਲਕੇ ਦੇ ਪਿੰਡ ਸਾਫੂਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਦਲਿਤ ਭਾਈਚਾਰੇ ਨਾਲ ਸਬੰਧਤ ਕਈ ਪਰਿਵਾਰਾਂ ਨੇ ਦੂਸਰੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹਿਆ। ਇਸ ਮੌਕੇ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ ਤਾਂ ਖਾਸ ਕਰਕੇ ਦਲਿਤ ਭਾਈਚਾਰੇ ਨੂੰ ਬਣਦੀਆਂ ਸਹੂਲਤਾਂ ਨਾਲ ਨਿਵਾਜਿਆ ਸੀ। ਆਟਾ ਦਾਲ ਸਕੀਮ, ਬਿਜਲੀ ਦੀਆਂ ਦੋ ਸੌ ਯੂਨਿਟ ਮੁਆਫ, ਲੋੜਵੰਦ ਲੜਕੀਆਂ ਦੀਆਂ ਸ਼ਾਦੀਆਂ ਤੇ ਸਗਨ ਸਕੀਮ ਅਤੇ ਸਕੂਲੀ ਬੱਚੀਆਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਦਿੱਤੇ ਗਏ ਪਰ ਜਿਉਂ ਹੀ ਸੂਬੇ ਵਿਚ ਕਾਂਗਰਸ ਸਰਕਾਰ ਤੇ ਆਪ ਸਰਕਾਰਾਂ ਆਈਆਂ ਤਾਂ ਉਨ੍ਹਾਂ ਨੇ ਦਲਿਤ ਭਾਈਚਾਰੇ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸੀ ਸਗੋਂ ਆਪ ਸਰਕਾਰ ਨੇ ਮਿਲਦੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ। ਪਿੰਡ ਵਾਸੀਆਂ ਨੇ ਕਿਹਾ ਕਿ ਦਲਿਤ ਵਿਰੋਧੀ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਵਾਂਗੇ ਕਿਉਂਕਿ ਸ੍ਰੋਮਣੀ ਅਕਾਲੀ ਦਲ ਪੰਜਾਬ ਦੀ ਖ਼ੇਤਰੀ ਪਾਰਟੀ ਤੇ ਪੰਜਾਬ ਦਾ ਭਲਾ ਕਰਨ ਵਾਲੀ ਪਾਰਟੀ ਹੈ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਵਾਗਤ ਹੈ ਅਤੇ ਪਾਰਟੀ ਪੂਰਾ ਮਾਣ ਸਤਿਕਾਰ ਦੇਵੇਗੀ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਅਤੇ ਸੂਬੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਅਤੇ ਸਰਕਾਰ ਲਿਆਉਣ ਦਾ ਪੂਰਾ ਮਨ ਬਣਾਈ ਬੈਠੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਮੋਹਤਬਰਾਂ ’ਚ ਨਛੱਤਰ ਸਿੰਘ, ਸਾਧੂ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ, ਸਰਬਣ ਸਿੰਘ ਬੋਪਾਰਾਏ, ਇਕਬਾਲ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ ਮੂਸੇਵਾਲਾ, ਸੁਖਚੈਨ ਸਿੰਘ, ਜਸਪਾਲ ਸਿੰਘ, ਬਲਦੇਵ ਸਿੰਘ, ਕੇਵਲ ਸਿੰਘ, ਬਲਵਿੰਦਰ ਸਿੰਘ, ਜੀਤ ਸਿੰਘ, ਰੇਸ਼ਮ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਕੌਰ, ਮਨਜੀਤ ਕੌਰ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।