- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਲੋਕ-ਭਲਾਈ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਪੰਜਾਬ ਸਰਕਾਰ ਦੀ ਲੋਕ-ਭਲਾਈ ਯੋਜਨਾ ਮੇਰਾ ਘਰ ਮੇਰੇ ਨਾਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੱਦੋਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਵਾਸੀਆਂ ਨੂੰ ਘਰਾਂ ਦੇ ਮਾਲਕੀ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਹੱਕ ਦੇਣ ਵੱਲ ਇਕ ਇਤਿਹਾਸਕ ਕਦਮ ਹੈ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਆਪਣੇ ਘਰਾਂ ਦੀ ਪੱਕੀ ਮਾਲਕੀ ਦਾ ਹੱਕ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਟੀਫ਼ਿਕੇਟ ਲੋਕਾਂ ਲਈ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ, ਸਗੋਂ ਉਨ੍ਹਾਂ ਦੇ ਸਾਲਾਂ ਦੇ ਸੁਪਨੇ, ਮਿਹਨਤ ਅਤੇ ਹੱਕ ਨੂੰ ਮਾਨਤਾ ਦੇਣ ਵਾਲਾ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਮੇਰਾ ਘਰ ਮੇਰੇ ਨਾਮ ਯੋਜਨਾ ਰਾਹੀਂ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਵਿਚ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਲਿਆਉਣ ਦਾ ਯਤਨ ਕੀਤਾ ਜਾ ਰਿਹਾ ਹੈ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ’ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਅਜੀਤਵਾਲ ਦੇ ਚੇਅਰਮੈਨ ਗੁਰਮੇਲ ਸਿੰਘ ਮੱਦੋਕੇ, ਬਲਾਕ ਪ੍ਰਧਾਨ ਸਵਰਨ ਸਿੰਘ ਮੱਦੋਕੇ ਅਤੇ ਪਟਵਾਰੀ ਜਗਰੂਪ ਸਿੰਘ ਦੀਨਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ ।