- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ

ਕਾਕਾ ਰਾਮੂੰਵਾਲਾ ਪੰਜਾਬੀ ਜਾਗਰਣ ਚੜਿੱਕ : ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਮੋਗਾ ਦੇ ਪਿੰਡ ਮੰਡੀਰਾਂ ਵਾਲਾ ਪੁਰਾਣਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਪੱਕੀਆਂ ਰਜਿਸਟਰੀਆਂ ਸੌਂਪ ਕੇ ਮਾਲਕੀ ਹੱਕ ਦਿੱਤੇ ਗਏ। ਇਸ ਉਪਰਾਲੇ ਰਾਹੀਂ ਲੰਬੇ ਸਮੇਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਪ੍ਰਦਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਹੱਕ ਦਿਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਘਰਾਂ ਸਬੰਧੀ ਕਿਸੇ ਕਿਸਮ ਦੀ ਅਨਿਸ਼ਚਿਤਤਾ ਦਾ ਸਾਹਮਣਾ ਨਾ ਕਰਨਾ ਪਵੇ। ਪੱਕੀਆਂ ਰਜਿਸਟਰੀਆਂ ਮਿਲਣ ਨਾਲ ਪਰਿਵਾਰਾਂ ਨੂੰ ਆਪਣੇ ਘਰਾਂ ਉੱਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਦਾ ਹੈ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਦਾ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਉਸ ਦਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ ਹੁੰਦਾ, ਸਗੋਂ ਇਹ ਉਸ ਦੀ ਸਾਲਾਂ ਦੀ ਮਿਹਨਤ, ਮਿਹਨਤ ਦੀ ਕਮਾਈ ਅਤੇ ਪਰਿਵਾਰ ਦੀਆਂ ਖੁਸ਼ੀਆਂ ਨਾਲ ਜੁੜਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਦਾ ਲਾਭ ਮਿਲੇ ਅਤੇ ਸਰਕਾਰੀ ਯੋਜਨਾਵਾਂ ਦਾ ਫਾਇਦਾ ਜ਼ਮੀਨੀ ਪੱਧਰ ਤੱਕ ਪਹੁੰਚੇ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਵੀ ਇਸੇ ਸੋਚ ਤਹਿਤ ਲਾਗੂ ਕੀਤੀ ਗਈ ਹੈ, ਜਿਸ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦੇ ਕੇ ਉਨ੍ਹਾਂ ਦੀ ਜਾਇਦਾਦ ਨੂੰ ਸੁਰੱਖਿਅਤ ਬਣਾਉਣ ਵੱਲ ਕਦਮ ਚੁੱਕਿਆ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੰਡੀਰਾਂ ਵਾਲਾ ਪੁਰਾਣਾ ਵਿਖੇ ਪਰਿਵਾਰਾਂ ਨੂੰ ਰਜਿਸਟਰੀਆਂ ਸੌਂਪਣਾ ਇਸ ਯੋਜਨਾ ਦੇ ਉਦੇਸ਼ ਨੂੰ ਸਾਕਾਰ ਕਰਨ ਵੱਲ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਲਾਭਪਾਤਰੀ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਉਹ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਦੇ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਅਜਿਹੇ ਯਤਨ ਅੱਗੇ ਵੀ ਜਾਰੀ ਰਹਿਣਗੇ।