- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਅੱਜ ਹਲਕੇ ਦੇ ਪਿੰਡ ਲੁਹਾਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਵੰਡੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਘਰਾਂ ਦੇ ਮਾਲਕੀ ਹੱਕ ਦਿਵਾਉਣ ਦਾ ਇਤਿਹਾਸਕ ਉਪਰਾਲਾ ਕੀਤਾ ਹੈ।