- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਦੌਲੇਵਾਲਾ

ਗੁਰਦੇਵ ਮਨੇਸ ਪੰਜਾਬੀ ਜਾਗਰਣ ਕੋਟ ਈਸੇ ਖਾਂ : ਸਰਕਾਰੀ ਹਾਈ ਸਕੂਲ ਦੌਲੇਵਾਲਾ ਮਾਇਰ ਵਿਖੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੂੰ ਡਾਇਰੀਆਂ ਅਤੇ ਬੂਟ ਵੰਡੇ ਗਏ। ਇਸ ਉਪਰਾਲੇ ਦਾ ਮਕਸਦ ਵਿਦਿਆਰਥਣਾਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਸਹਿਯੋਗ ਦੇਣਾ ਹੈ। ਸਕੂਲ ਵਿੱਚ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਕੂਲ ਸਟਾਫ਼ ਨੇ ਨੰਨ੍ਹੀ ਕਲੀ ਪ੍ਰੋਜੈਕਟ ਦੀ ਸਮੁੱਚੀ ਟੀਮ ਅਤੇ ਮੈਡਮ ਕੁਲਵਿੰਦਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੀ ਮੁੱਖੀ ਅਧਿਆਪਕਾ ਰਮਨਦੀਪ ਕੌਰ ਕੰਬੋਜ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਵਿਦਿਆਰਥਣਾਂ ਨੂੰ ਪੜ੍ਹਾਈ ਨਾਲ ਸਬੰਧਤ ਸਮੱਗਰੀ ਅਤੇ ਰੋਜ਼ਾਨਾ ਵਰਤੋਂ ਦੀਆਂ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਨੂੰ ਹੱਲਾਸ਼ੇਰੀ ਮਿਲਦੀ ਹੈ। ਅਜਿਹੇ ਸਮਾਜ ਸੇਵੀ ਉਪਰਾਲੇ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਵਿਦਿਆਰਥਣਾਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਐੱਸਏ ਕੁਲਵਿੰਦਰ ਕੌਰ ਤੋਂ ਇਲਾਵਾ ਸਕੂਲ ਸਟਾਫ਼ ਦੀਆਂ ਪਰਮਜੀਤ ਕੌਰ, ਹਰਪ੍ਰੀਤ ਕੌਰ, ਮੋਹਨਪ੍ਰੀਤ ਕੌਰ ਅਤੇ ਜੀਵਨ ਸਿੰਘ ਤੇ ਸਵਰਨਜੀਤ ਸਿੰਘ ਹਾਜ਼ਰ ਸਨ। ਸਕੂਲ ਸਟਾਫ਼ ਨੇ ਨੰਨ੍ਹੀ ਕਲੀ ਪ੍ਰੋਜੈਕਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਭਲਾਈ ਅਤੇ ਸਿੱਖਿਆ ਲਈ ਕੀਤੇ ਜਾਂਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ।