ਮੋਗਾ 'ਚ ਅਣਪਛਾਤੇ ਵਾਹਨ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਰੀ ਟੱਕਰ, ਦੋ ਗੰਭੀਰ ਜ਼ਖ਼ਮੀ; ਅਗਲੇਰੀ ਕਾਰਵਾਈ ਜਾਰੀ
ਮੌਕੇ ‘ਤੇ ਪਹੁੰਚੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਜ਼ਖ਼ਮੀਆਂ ਨੂੰ ਸੰਭਾਲਿਆ। ਦੋਵਾਂ ਵਿਚੋਂ ਇੱਕ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਬਹੁਤ ਮੁਸ਼ਕਲ ਨਾਲ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।
Publish Date: Thu, 28 May 2026 08:21 AM (IST)
Updated Date: Thu, 28 May 2026 08:22 AM (IST)
ਵਕੀਲ ਮਹਿਰੋਂ, ਮੋਗਾ: ਬੁੱਧਵਾਰ ਰਾਤ ਮੋਗਾ-ਲੁਧਿਆਣਾ ਰੋਡ ਉੱਪਰ ਸਰਕਾਰੀ ਰੈਸਟ ਹਾਊਸ ਦੇ ਸਾਹਮਣੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਆਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੂੰ ਫੋਨ ਕਰਕੇ ਦੱਸਿਆ ।
ਮੌਕੇ ‘ਤੇ ਪਹੁੰਚੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਜ਼ਖ਼ਮੀਆਂ ਨੂੰ ਸੰਭਾਲਿਆ। ਦੋਵਾਂ ਵਿਚੋਂ ਇੱਕ ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਬਹੁਤ ਮੁਸ਼ਕਲ ਨਾਲ ਮੋਗਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ।
ਡਾਕਟਰਾਂ ਦੇ ਅਨੁਸਾਰ ਜ਼ਖ਼ਮੀ ਪੁਲਿਸ ਮੁਲਾਜ਼ਮ ਜਗਸੀਰ ਸਿੰਘ ਵਾਸੀ ਕੌਕਰੀ ਕਲਾ, ਉਮਰ ਕਰੀਬ 50-55 ਸਾਲ, ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਗਲੇ ਇਲਾਜ ਲਈ ਫਰੀਦਕੋਟ ਮੈਡੀਕਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੂਜੇ ਜ਼ਖ਼ਮੀ ਪੁਲਿਸ ਮੁਲਾਜ਼ਮ ਦੀ ਪਛਾਣ ਅਤੇ ਹਾਲਤ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ।
ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਵਾਹਨ ਚਾਲਕ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।