ਆਦਰਸ਼ ਸਕੂਲ 'ਚ ਲੋੜਵੰਦ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ
ਵਿਦਿਆਰਥੀਆਂ ਨੂੰ ਬੂਟ ਤੇ ਵਰਦੀਆਂ ਵੰਡਦੇ ਹੋਏ ਅਧਿਆਪਕ।
Publish Date: Sat, 14 Nov 2026 04:15 PM (IST)
Updated Date: Sat, 14 Nov 2026 04:18 PM (IST)
ਹਰਦੀਪ ਧੰਮੀ ਨੰਗਲ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸੰਸਥਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਵਿਖੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡੇ ਗਏ। ਇਹ ਸੇਵਾ ਕਾਰਜ ਸਕੂਲ ਦੀਆਂ ਅਧਿਆਪਕਾਵਾਂ ਮੈਡਮ ਸ਼ਮਾ ਗਰਗ ਅਤੇ ਮੈਡਮ ਨਸਰੀਨਾ ਵੱਲੋਂ ਆਪਣੇ ਨਿੱਜੀ ਯਤਨਾਂ ਨਾਲ ਕੀਤਾ ਗਿਆ। ਇਸ ਉਪਰਾਲੇ ਨਾਲ ਜਿੱਥੇ ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਮਿਲੀ, ਉੱਥੇ ਹੀ ਉਨ੍ਹਾਂ ਦੇ ਚਿਹਰਿਆਂ ਤੇ ਖੁਸ਼ੀ ਵੀ ਦੇਖਣ ਨੂੰ ਮਿਲੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ ਨੇ ਦੋਵਾਂ ਅਧਿਆਪਕਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋੜਵੰਦ ਬੱਚਿਆਂ ਦੀ ਮਦਦ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜਾਂ ਨਾਲ ਬੱਚਿਆਂ ਨੂੰ ਉਤਸ਼ਾਹ ਮਿਲਦਾ ਹੈ ਅਤੇ ਸਮਾਜ ਵਿਚ ਸਹਿਯੋਗ ਤੇ ਸਾਂਝ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਹੋਰਨਾਂ ਅਧਿਆਪਕਾਂ ਨੂੰ ਵੀ ਅਜਿਹੇ ਉਪਰਾਲਿਆਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ