'ਅਫਸਰਸ਼ਾਹੀ ਨੂੰ ਨਹੀਂ ਵਿਦਿਆਰਥੀਆਂ ਦੀ ਚਿੰਤਾ...', DTF ਦੇ ਸੂਬਾ ਪ੍ਰਧਾਨ ਤੇ BLO ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਯੂਨੀਅਨ ਖਫ਼ਾ
ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Publish Date: Mon, 08 Dec 2025 04:01 PM (IST)
Updated Date: Mon, 08 Dec 2025 04:19 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 'ਚ ਸੂਬੇ ਭਰ 'ਚ ਨੱਬੇ ਪ੍ਰਤੀਸ਼ਤ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਬਿਨਾਂ ਸੂਬੇ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ 'ਚ ਵੀ ਵੱਡੀ ਗਿਣਤੀ 'ਚ ਲਗਪਗ ਸਾਰਾ ਸਾਲ ਕੰਪਿਊਟਰ ਅਧਿਆਪਕਾਂ ਤੋਂ ਕੰਮ ਲ਼ਿਆ ਜਾਂਦਾ ਹੈ। ਇਸ ਦੇ ਬਾਵਜੂਦ ਜੇਕਰ ਅਧਿਆਪਕ ਆਪਣੀਆਂ ਸਮੱਸਿਆਵਾਂ ਸਬੰਧੀ ਚੋਣ ਅਧਿਕਾਰੀਆਂ ਨਾਲ਼ ਰਾਬਤਾ ਕਰਦੇ ਹਨ ਤਾਂ ਸਮੱਸਿਆ ਦਾ ਢੁਕਵਾਂ ਹੱਲ ਕੱਢਣ ਦੀ ਬਜਾਏ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਅਧਿਆਪਕ ਆਗੂਆਂ ਨੂੰ ਧਮਕਾਇਆ ਜਾਂਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀਟੀਐੱਫ ਯੂਨੀਅਨ ਦੇ ਆਗੂਆਂ ਨੇ ਕਰਦਿਆਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਬਲਾਕ ਦੇ ਆਰਟੀਓ ਕਮ ਰਿਟਰਨਿੰਗ ਅਫ਼ਸਰ ਵੱਲੋਂ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਹੋਰ ਬੀਐੱਲਓ ਅਧਿਆਪਕਾਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਅਤੇ ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਕਿਹਾ ਕਿ ਅਫ਼ਸਰਸ਼ਾਹੀ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਦੇ ਲੋੜਵੰਦ ਅਤੇ ਗਰੀਬ ਵਿਦਿਆਰਥੀਆ ਦੀ ਰੱਤੀ ਭਰ ਵੀ ਚਿੰਤਾ ਨਹੀਂ ਹੈ। ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਜਿਲ੍ਹਾ ਪ੍ਰੈਸ ਸਕੱਤਰ ਗੁਰਮੀਤ ਸਿੰਘ ਝੋਰੜਾ ਜ਼ਿਲ੍ਹਾ ਵਿੱਤ ਸਕੱਤਰ ਗੁਰਸ਼ਰਨ ਸਿੰਘ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਅਮਨਦੀਪ ਸਿੰਘ ਮਾਛੀਕੇ ਨੇ ਜਾਰੀ ਨੋਟਿਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸੂਬੇ ਭਰ ਵਿਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।