- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਦੇ

ਬਜਟ ਲੋਕ ਹਿਤੈਸ਼ੀ ਤੇ ਵਿਕਾਸ ਦੀ ਦਿਸ਼ਾ ਵੱਲ ਇਤਿਹਾਸਕ ਕਦਮ : ਡਾ. ਕਮਲ
ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸੰਸਦ ਵਿਚ ਪੇਸ਼ ਕੀਤੇ ਗਏ ਕੇਂਦਰੀ ਬਜਟ ਦਾ ਸਵਾਗਤ ਕਰਦਿਆਂ ਇਸਨੂੰ ਜਨ-ਹਿਤੈਸ਼ੀ, ਵਿਕਾਸ-ਕੇਂਦਰਿਤ ਅਤੇ ਸੁਧਾਰ-ਆਧਾਰਿਤ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਵਿਕਸਿਤ ਭਾਰਤ 2047 ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਇਕ ਮਜ਼ਬੂਤ ਭਰਿਆ ਕਦਮ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਕੇਂਦਰੀ ਬਜਟ ਦੇਸ਼ ਦੇ ਹਰ ਵਰਗ ਕਿਸਾਨਾਂ, ਮਜ਼ਦੂਰਾਂ, ਮੱਧ ਵਰਗ, ਨੌਜਵਾਨਾਂ, ਮਹਿਲਾਵਾਂ ਅਤੇ ਉਦਯੋਗਪਤੀਆਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਹ ਬਜਟ ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਦੇਸ਼ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਵੱਲ ਅੱਗੇ ਵਧਾਉਂਦਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੱਧਵਰਗ ਨੂੰ ਰਾਹਤ ਦੇਣ ਲਈ ਕਰ ਪ੍ਰਣਾਲੀ ਨੂੰ ਹੋਰ ਸਰਲ ਅਤੇ ਵਿਹਾਰਿਕ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ, ਜਿਸ ਨਾਲ ਆਮ ਪਰਿਵਾਰਾਂ ਦੀ ਬੱਚਤ ਵਧੇਗੀ ਅਤੇ ਜੀਵਨ ਸੁਧਰੇਗਾ। ਇਸਦੇ ਨਾਲ ਹੀ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਵਿਚ ਨਿਵੇਸ਼, ਸਿੰਚਾਈ ਯੋਜਨਾਵਾਂ, ਆਧੁਨਿਕ ਤਕਨੀਕ ਅਤੇ ਪਿੰਡਾਂ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਉਪਰਾਲੇ ਕਾਬਿਲ ਏ ਤਾਰੀਫ਼ ਹਨ। ਡਾ. ਹਰਜੋਤ ਕਮਲ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਹੁਨਰ ਵਿਕਾਸ ’ਤੇ ਦਿੱਤਾ ਗਿਆ ਵਿਸ਼ੇਸ਼ ਧਿਆਨ ਆਉਣ ਵਾਲੇ ਸਮੇਂ ਵਿਚ ਆਤਮਨਿਰਭਰ ਭਾਰਤ ਦੇ ਸੁਪਨੇ ਨੂੰ ਹੋਰ ਮਜ਼ਬੂਤ ਕਰੇਗਾ। ਮਹਿਲਾਵਾਂ ਦੇ ਲਈ ਸਿੱਖਿਆ, ਸਿਹਤ, ਸਵੈਰੁਜ਼ਗਾਰ ਅਤੇ ਆਰਥਿਕ ਭਾਗੀਦਾਰੀ ਨਾਲ ਸੰਬੰਧਿਤ ਪ੍ਰਬੰਧ ਸਮਾਜ ਵਿਚ ਸਕਾਰਾਤਮਿਕ ਅਤੇ ਟਿਕਾਊ ਬਦਲਾਅ ਲਿਆਉਣਗੇ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਲੇ ਕਦਮ ਭਵਿੱਖ ਦੀਆਂ ਪੀੜ੍ਹੀਆਂ ਲਈ ਇਕ ਮਹੱਤਵਪੂਰਨ ਨਿਵੇਸ਼ ਹਨ। ਵਿਕਾਸ ਪ੍ਰੋਜੈਕਟਾਂ ‘ਤੇ ਦਿੱਤਾ ਗਿਆ ਜ਼ੋਰ ਦੇਸ਼ ਦੀ ਅਰਥਵਿਵਸਥਾ ਨੂੰ ਨਵੀਂ ਗਤੀ ਦੇਣ ਵਿਚ ਅਹਿਮ ਭੂਮਿਕਾ ਨਿਭਾਏਗਾ। ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਬਜਟ ਸਿਰਫ਼ ਅੰਕੜਿਆਂ ਦਾ ਦਸਤਾਵੇਜ਼ ਨਹੀਂ ਬਲਕਿ ਭਾਰਤ ਦੇ ਭਵਿੱਖ ਦਾ ਇਕ ਮਜ਼ਬੂਤ ਰੋਡਮੈਪ ਹੈ ਜੋ ਆਤਮਨਿਰਭਰਤਾ, ਨਵੀਨਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਅੰਤ ਵਿਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਬਜਟ ਦੇਸ਼ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਨਾਲਨਾਲ ਸਮਾਜ ਦੀ ਆਖ਼ਰੀ ਕਤਾਰ ਵਿਚ ਖੜ੍ਹੇ ਵਿਅਕਤੀ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਵਾਲਾ ਸਾਬਤ ਹੋਵੇਗਾ। ਇਸ ਮੌਕੇ ਜ਼ਿਲ੍ਹਾ ਭਾਜਪਾ ਦਫ਼ਤਰ ਮੋਗਾ ਵਿਚ ਲਾਈਵ ਬਜਟ ਪ੍ਰਸਾਰਣ ਦੇਖਦੇ ਹੋਏ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਮੇਤ ਭਾਜਪਾ ਦੇ ਕਈ ਆਗੂ ਹਾਜ਼ਰ ਰਹੇ।