ਕੇਂਦਰੀ ਬਜਟ ਦੇਸ਼ ਨੂੰ ਆਰਥਿਕ ਤਰੱਕੀ ਵੱਲ ਲਿਜਾਣ ਵਾਲਾ : ਐੱਸਪੀ ਸੰਧੂ
ਕੇਂਦਰੀ ਬਜਟ ਨੂੰ ਲੈ ਕੇ ਭਾ
Publish Date: Tue, 03 Feb 2026 04:54 PM (IST)
Updated Date: Wed, 04 Feb 2026 04:05 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਧਰਮਕੋਟ : ਕੇਂਦਰੀ ਬਜਟ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਭਾਰਤ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਦੂਰਅੰਦੇਸ਼ੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਦੇਸ਼ ਦੇ ਹਰ ਵਰਗ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ ਤੇ ਇਹ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦਿੰਦਾ ਹੈ। ਐੱਸਪੀ ਮੁਖ਼ਤਿਆਰ ਸਿੰਘ ਸੰਧੂ ਨੇ ਕਿਹਾ ਕਿ ਇਸ ਬਜਟ ਵਿਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਮੱਧ ਵਰਗ ਲਈ ਕਈ ਅਹਿਮ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਨਵੀਆਂ ਯੋਜਨਾਵਾਂ ਲਿਆਂਦੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਧ ਸਕੇ ਅਤੇ ਖੇਤੀ ਆਧੁਨਿਕ ਤਕਨੀਕ ਨਾਲ ਜੋੜੀ ਜਾ ਸਕੇ। ਇਸਦੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਵੀ ਕੇਂਦਰ ਸਰਕਾਰ ਵੱਲੋਂ ਖ਼ਾਸ ਧਿਆਨ ਦਿੱਤਾ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਬੀਤੇ ਸਾਲਾਂ ਦੌਰਾਨ ਆਰਥਿਕ ਖੇਤਰ ਵਿਚ ਵੱਡੀਆਂ ਉੱਪਲਬਧੀਆਂ ਹਾਸਲ ਕੀਤੀਆਂ ਹਨ। ਭਾਰਤ ਅੱਜ ਦੁਨੀਆ ਦੀਆਂ ਤੇਜ਼ੀ ਨਾਲ ਵਧਦੀਆਂ ਅਰਥਵਿਵਸਥਾਵਾਂ ਵਿਚ ਸ਼ਾਮਿਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਬੁਨਿਆਦੀ ਢਾਂਚੇ, ਸੜਕਾਂ, ਰੇਲਵੇ ਅਤੇ ਉਦਯੋਗਾਂ ਲਈ ਕੀਤੇ ਗਏ ਪ੍ਰਬੰਧ ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਦੇਣਗੇ। ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫ਼ੇਰੀ ਨੂੰ ਲੈ ਕੇ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਵੱਖਵੱਖ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਭਾਜਪਾ ਸਰਕਾਰ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਕੇਂਦਰ ਸਰਕਾਰ ਪੂਰਾ ਸਹਿਯੋਗ ਦੇ ਰਹੀ ਹੈ। ਅੰਤ ਵਿਚ ਭਾਜਪਾ ਆਗੂ ਨੇ ਕਿਹਾ ਕਿ ਕੇਂਦਰੀ ਬਜਟ ਸਿਰਫ਼ ਅੰਕੜਿਆਂ ਦਾ ਦਸਤਾਵੇਜ਼ ਨਹੀਂ ਸਗੋਂ ਇਹ ਦੇਸ਼ ਦੇ ਭਵਿੱਖ ਦੀ ਰੋਡਮੈਪ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣੇਗਾ ਤੇ ਆਮ ਲੋਕਾਂ ਦੀ ਜ਼ਿੰਦਗੀ ਵਿਚ ਸੁਧਾਰ ਆਵੇਗਾ।